ਅਭਿਜੀਤ ਕਪਲਿਸ਼ ਆਈ.ਏ.ਐੱਸ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

3

ਬਰਨਾਲਾ, 12 ਨਵੰਬਰ 2026 AJ DI Awaaj

Punjab Desk :   2015 ਬੈਚ ਦੇ ਆਈਏਐੱਸ ਅਫ਼ਸਰ ਸ੍ਰੀ ਅਭਿਜੀਤ ਕਪਲਿਸ਼ ਨੇ ਇੱਥੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲ ਲਿਆ ਹੈ।
ਇਸ ਤੋਂ ਪਹਿਲਾਂ ਸ੍ਰੀ ਕਪਲਿਸ਼ ਮੁੱਖ ਕਾਰਜਕਾਰੀ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ), ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਖਾਣਾਂ ਅਤੇ ਭੂ ਵਿਗਿਆਨ ਦੇ ਡਾਇਰੈਕਟਰ, ਕਮਿਸ਼ਨਰ ਨਗਰ ਨਿਗਮ ਜਲੰਧਰ, ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ, ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਸਮੇਤ ਵੱਖ ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਚੁੱਕੇ ਹਨ।
ਅਹੁਦਾ ਸੰਭਾਲਣ ਮੌਕੇ ਉਹਨਾਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ ਆਨਰ ਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਜ਼ਿਲ੍ਹਾ ਬਰਨਾਲਾ ਦੇ ਚਹੁੰਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹਿਣਗੇ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਆਮ ਲੋਕਾਂ ਨੂੰ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਉਹਨਾਂ ਸਾਰੇ ਅਫ਼ਸਰਾਂ ਨੂੰ ਫੀਲਡ ਵਿਚ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਮੀਨੀ ਪੱਧਰ ਉੱਤੇ ਕੰਮ ਕੀਤਾ ਜਾ ਸਕੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ ਡਾ. ਰਿੰਪੀ ਗਰਗ ਸਮੇਤ ਵੱਖ ਵੱਖ ਅਧਿਕਾਰੀ ਮੌਜੂਦ ਸਨ।