ਕੇਜਰੀਵਾਲ ਤੋਂ 7 ਕਰੋੜ ਦੀ ਫਿ*ਰੌਤੀ ਮੰਗੀ, ਜਾ*ਨੋਂ ਮਾ*ਰਨ ਦੀ ਧ*ਮਕੀ ਦਿੱਤੀ

9
ਨਵੀਂ ਦਿੱਲੀ: 12 Nov 2026 AJ DI Awaaj
National Desk :     ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਤੌਰ ’ਤੇ ਲਾਰੈਂਸ ਗੈਂਗ ਵੱਲੋਂ ਜਾਨੋਂ ਮਾ*ਰਨ ਦੀ ਧ*ਮਕੀ ਦੇਣ ਅਤੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ‘ਆਪ’ ਵਿਧਾਇਕ ਜਰਨੈਲ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਜਾਣਕਾਰੀ ਅਨੁਸਾਰ, 6 ਨਵੰਬਰ 2026 ਨੂੰ ਸ਼ਾਮ ਕਰੀਬ 6 ਵਜੇ ਵਿਧਾਇਕ ਜਰਨੈਲ ਸਿੰਘ ਦੇ ਨਿੱਜੀ ਮੋਬਾਈਲ ਨੰਬਰ ‘ਤੇ ਇੱਕ ਅਣਜਾਣ ਨੰਬਰ ਤੋਂ ਫੋਨ ਕਾਲ ਅਤੇ ਵਟਸਐਪ ਸੁਨੇਹਾ ਆਇਆ। ਸੁਨੇਹਾ ਭੇਜਣ ਵਾਲੇ ਵਿਅਕਤੀ ਨੇ ਖੁਦ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਦਿਆਂ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪੈਸੇ ਨਾ ਦੇਣ ‘ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਨੁਕਸਾਨ ਪਹੁੰਚਾਉਣ ਦੀ ਧ*ਮਕੀ ਵੀ ਦਿੱਤੀ ਗਈ।

ਮੋਹਾਲੀ ਸਾਈਬਰ ਕ੍ਰਾਈਮ ਥਾਣੇ ਵਿੱਚ FIR ਦਰਜ

ਇਸ ਮਾਮਲੇ ਵਿੱਚ 7 ਨਵੰਬਰ 2026 ਨੂੰ ਰਾਤ 9:16 ਵਜੇ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਅਣਪਛਾਤੇ ਵਿਅਕਤੀ ਵਿਰੁੱਧ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 308(4), 351(2), 351(3), 351(4) ਅਤੇ 111(2) ਦੇ ਨਾਲ-ਨਾਲ ਆਈਟੀ ਐਕਟ ਦੀ ਧਾਰਾ 66D ਤਹਿਤ ਮਾਮਲਾ ਦਰਜ ਕੀਤਾ ਹੈ।

ਮਾਮਲੇ ਦੀ ਤਕਨੀਕੀ ਜਾਂਚ ਇੰਸਪੈਕਟਰ ਸੁਨੀਲ ਕੁਮਾਰ ਨੂੰ ਸੌਂਪੀ ਗਈ ਹੈ। ਪੁਲਿਸ ਵੱਲੋਂ ਧ*ਮਕੀ ਭਰੇ ਫੋਨ ਅਤੇ ਵਟਸਐਪ ਸੁਨੇਹਿਆਂ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ।