ਜ਼ਿਲ੍ਹੇ ਵਿੱਚ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਸ਼ੁਰੂ

3

ਬਰਨਾਲਾ, 13 ਨਵੰਬਰ 2026 AJ DI Awaaj

Punjab Desk :   ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਭਿਜੀਤ ਕਪਲਿਸ਼, ਆਈ.ਏ.ਐੱਸ. ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ-2027 ਸਬੰਧੀ ਜ਼ਿਲ੍ਹੇ ਵਿੱਚ ਈਵੀਐਮ/ ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਭਾਰਤ ਇਲੈਕਟਰੋਨਿਕ ਲਿਮਟਡ ਕੰਪਨੀ ਦੇ ਇੰਜੀਨੀਅਰਾਂ ਦੁਆਰਾ ਕੱਲ ਸ਼ੁਰੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕੱਲ ਇਹ ਚੈਕਿੰਗ ਈ ਵੀ ਐਮ ਵੇਅਰ ਹਾਊਸ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਈ ਵੀ ਐਮ ਨੋਡਲ ਅਫ਼ਸਰ ਸ਼੍ਰੀ ਬੀ ਥਿੱਲਵੇਲ ਦੀ ਦੇਖ- ਰੇਖ ਵਿੱਚ ਕੀਤੀ ਗਈ। ਨੋਡਲ ਅਫ਼ਸਰ ਵਲੋਂ ਚੈਕਿੰਗ ਦੀ ਪੂਰੀ ਪ੍ਰਕਿਰਿਆ ‘ਤੇ ਤਸੱਲੀ ਜਤਾਈ ਗਈ। ਉਹਨਾਂ ਕਿਹਾ ਕਿ ਆਉਂਦੇ ਦਿਨੀ ਵੀ ਇਹ ਚੈਕਿੰਗ ਜਾਰੀ ਰਹੇਗੀ।
ਇਸ ਮੌਕੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਸ੍ਰੀ ਜਤਿੰਦਰ ਜਿੰਮੀ, ਕਾਂਗਰਸ ਪਾਰਟੀ ਤੋਂ ਸ੍ਰੀ ਓਮਕਾਰ ਸਿੰਘ, ਸ੍ਰੀ ਰਾਘਵ ਗੋਇਲ, ਭਾਜਪਾ ਤੋਂ ਸ਼੍ਰੀ ਅਸ਼ੀਸ਼, ਆਮ ਆਦਮੀ ਪਾਰਟੀ ਤੋਂ ਸ੍ਰੀ ਅਮਨਦੀਪ ਗੋਇਲ, ਸ੍ਰੀ ਹਰਪ੍ਰੀਤ ਸਿੰਘ, ਸੀ ਪੀ ਆਈ ਤੋਂ ਸ੍ਰੀ ਅਵਤਾਰ ਸਿੰਘ, ਬਸਪਾ ਤੋਂ ਸ਼੍ਰੀ ਹਰੀ ਰਾਮ, ਸ੍ਰੀ ਹਾਕਮ ਸਿੰਘ ਅਤੇ ਸ੍ਰੀ ਜਗਤਾਰ ਸਿੰਘ ਹਾਜ਼ਰ ਸਨ।