17 ਨਵੰਬਰ ਨੂੰ ਹੋਵੇਗਾ ਅੰਮ੍ਰਿਤਪਾਲ ਦੀ ਦਾਦੀ ਦਾ ਸੰਸਕਾਰ

13
ਪੰਜਾਬ: 13 Nov 2026 AJ DI Awaaj
Punjab Desk :    ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸੰਸਕਾਰ ਦੀ ਤਰੀਕ 17 ਨਵੰਬਰ ਤੈਅ ਕੀਤੀ ਗਈ ਹੈ। ਇਸ ਸਬੰਧੀ ਅਕਾਲੀ ਆਗੂ ਮਨਪ੍ਰੀਤ ਸਿੰਘ ਅਯਾਲੀ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਮਨਪ੍ਰੀਤ ਸਿੰਘ ਅਯਾਲੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਰਿਵਿਊ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 17 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਹ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਕੇ ਸੰਸਦ ਮੈਂਬਰ ਬਣੇ ਸਨ।

ਰਿਵਿਊ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ‘ਤੇ ਆਉਣ ਵਾਲੇ ਫੈਸਲੇ ਅਤੇ 17 ਨਵੰਬਰ ਨੂੰ ਹੋਣ ਵਾਲੇ ਅੰਤਿਮ ਸੰਸਕਾਰ ‘ਤੇ ਟਿਕੀਆਂ ਹੋਈਆਂ ਹਨ।