ਫਰੀਦਕੋਟ ਵਿਖੇ 18 ਨਵੰਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ

4

ਫਰੀਦਕੋਟ, 17 ਨਵੰਬਰ 2026 AJ DI Awaaj

Punjab Desk :      ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  ਫਰੀਦਕੋਟ ਵੱਲੋਂ 18 ਨਵਬੰਰ, 2026 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਸਵੇਰੇ 10.00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਗ੍ਰੈਂਡ ਵਿਲਾ (ਢੀਂਗਰਾ ਪੈਲੇਸ/ਪੁਰਾਣਾ ਸੰਧੂ ਪੈਲੇਸ), ਤਲਵੰਡੀ ਬਾਈਪਾਸ, ਰੈੱਡ ਕਰਾਸ ਬਿਰਧ ਆਸ਼ਰਮ ਦੀ ਪਹਿਲੀ ਮੰਜ਼ਿਲ, ਫਰੀਦਕੋਟ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਅਜਾਇਲ ਫਿਊਚਰ ਫਰੀਦਕੋਟ ਵੱਲੋਂ ਵੈੱਲਨੈਸ ਐਡਵਾਈਜ਼ਰ ਦੀਆਂ 50 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ 10ਵੀਂ, 12ਵੀਂ ਜਾਂ ਗ੍ਰੈਜੂਏਸ਼ਨ ਪਾਸ ਲੜਕੀਆਂ ਯੋਗ ਹੋਣਗੀਆਂ। ਉਮੀਦਵਾਰਾਂ ਦੀ ਉਮਰ 18 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਫਰੈਸ਼ਰ ਅਤੇ ਤਜ਼ਰਬੇਕਾਰ ਦੋਵੇਂ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 8,000 ਤੋਂ 20,000 ਰੁਪਏ ਤੱਕ ਤਨਖਾਹ ਅਤੇ ਕਮਿਸ਼ਨ ਦਿੱਤਾ ਜਾਵੇਗਾ। ਕੰਮ ਦਾ ਸਥਾਨ ਫਰੀਦਕੋਟ ਅਤੇ ਫਿਰੋਜ਼ਪੁਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫੋਟੋ ਕਾਪੀਆਂ, ਆਧਾਰ ਕਾਰਡ, ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋਆਂ ਅਤੇ ਰਿਜ਼ਿਊਮ ਲੈ ਕੇ ਨਿਰਧਾਰਤ ਮਿਤੀ ਅਤੇ ਸਮੇਂ ਤੇ ਪਲੇਸਮੈਂਟ ਕੈਂਪ ਵਾਲੀ ਥਾਂ ਤੇ ਪਹੁੰਚਣ।

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਰੋਜ਼ਗਾਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਪੁਰਾਣਾ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜ਼ਿਲ, ਫਰੀਦਕੋਟ ਵਿਖੇ ਪਹੁੰਚ ਕੇ ਪੰਜਾਬ ਸਰਕਾਰ ਦੇ ਪੋਰਟਲ www.pgrkam.com ’ਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕੀਤਾ ਜਾ ਸਕਦਾ ਹੈ।