ਉੱਤਰਾਖੰਡ: 17 Nov 2026 AJ DI Awaaj
National Desk : ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਮੰਗਲਵਾਰ ਸਵੇਰੇ ਇੱਕ ਦਰ*ਦਨਾਕ ਸੜਕ ਹਾ*ਦਸਾ ਵਾਪਰਿਆ। ਗੁਲਰ ਬਾਜ਼ਾਰ ਨੇੜੇ ਸਵਾਰੀਆਂ ਨਾਲ ਭਰੀ ਇੱਕ ਬੱਸ ਪੁਲ ਤੋਂ ਕਰੀਬ 100 ਮੀਟਰ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਹੁਣ ਤੱਕ 8 ਲੋਕਾਂ ਦੀ ਮੌ*ਤ ਹੋਣ ਦੀ ਖ਼ਬਰ ਹੈ, ਜਦਕਿ ਕਰੀਬ 20 ਲੋਕ ਜ਼*ਖਮੀ ਹੋ ਗਏ ਹਨ।
ਜਾਣਕਾਰੀ ਅਨੁਸਾਰ ਇਹ ਹਾ*ਦਸਾ ਸਵੇਰੇ ਕਰੀਬ 5:30 ਵਜੇ ਵਾਪਰਿਆ। ਬੱਸ ਵਿੱਚ ਲਗਭਗ 30 ਤੋਂ 35 ਯਾਤਰੀ ਸਵਾਰ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF), ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਬਚਾਅ ਟੀਮਾਂ ਨੇ ਖੱਡ ਵਿੱਚ ਉਤਰ ਕੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ। ਹੁਣ ਤੱਕ ਕਰੀਬ 20 ਜ਼ਖ*ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਚੁੱਕਾ ਹੈ। ਹਾ*ਦਸੇ ਵਿੱਚ ਬੱਸ ਦਾ ਅਗਲਾ ਹਿੱਸਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
SDRF ਦੀਆਂ ਬਿਆਸੀ ਅਤੇ ਢਾਲਵਾਲਾ ਇਕਾਈਆਂ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਹਾ*ਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।



















