ਮੋਰਨੀ (ਹਰਿਆਣਾ): 18 Nov 2026 AJ DI Awaaj
National Desk : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਵਿੱਚ ਸ਼ਾਮਲ ਇੱਕ ਫਾਇਰ ਬ੍ਰਿਗੇਡ ਦੀ ਗੱਡੀ ਮੋਰਨੀ ਦੇ ਪਹਾੜੀ ਇਲਾਕੇ ਵਿੱਚ ਹਾ*ਦਸੇ ਦਾ ਸ਼ਿਕਾਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਗੱਡੀ ਅਚਾਨਕ ਬੇਕਾਬੂ ਹੋ ਕੇ ਕਰੀਬ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾ*ਦਸੇ ਸਮੇਂ ਗੱਡੀ ਵਿੱਚ ਦੋ ਮੁਲਾਜ਼ਮ ਸਵਾਰ ਸਨ, ਜੋ ਗੰਭੀਰ ਰੂਪ ਵਿੱਚ ਜ਼*ਖ਼ਮੀ ਹੋ ਗਏ।
ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁੱਖ ਮੰਤਰੀ ਦਾ ਕਾਫ਼ਲਾ ਮੋਰਨੀ ਦੇ ਪਹਾੜੀ ਰਸਤੇ ਵਿੱਚੋਂ ਲੰਘ ਰਿਹਾ ਸੀ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਤੋਂ ਹੇਠਾਂ ਖੱਡ ਵਿੱਚ ਜਾ ਡਿੱਗੀ।
ਹਾ*ਦਸੇ ਤੋਂ ਬਾਅਦ ਜ਼*ਖ਼ਮੀ ਮੁਲਾਜ਼ਮਾਂ ਦੀ ਹਾਲਤ ਗੰ*ਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਪਛਾਣ ਅਤੇ ਸਿਹਤ ਸਬੰਧੀ ਹੋਰ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।
ਮੋਰਨੀ ਦਾ ਇਲਾਕਾ ਪਹਾੜੀ ਰਸਤਿਆਂ ਅਤੇ ਡੂੰਘੀਆਂ ਖੱਡਾਂ ਕਾਰਨ ਕਾਫ਼ੀ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਇਸ ਹਾ*ਦਸੇ ਨੇ ਇੱਕ ਵਾਰ ਫਿਰ ਪਹਾੜੀ ਸੜਕਾਂ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਫਿਲਹਾਲ ਗੱਡੀ ਦੇ ਬੇਕਾਬੂ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਕੀ ਹਾ*ਦਸਾ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਸੀ, ਇਸ ਬਾਰੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।



















