16 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਜ਼ਿਕਰਯੋਗ ਹੈ ਕਿ PCS ਦੀ ਇਹ ਪ੍ਰੀਖਿਆ ਅਪ੍ਰੈਲ 2026 ਵਿੱਚ ਕਰਵਾਈ ਗਈ ਸੀ, ਜਦਕਿ ਇਸ ਦਾ ਨਤੀਜਾ 4 ਨਵੰਬਰ ਨੂੰ ਐਲਾਨਿਆ ਗਿਆ ਸੀ। ਇਸ ਭਰਤੀ ਤਹਿਤ 331 ਅਸਾਮੀਆਂ ਲਈ ਕੁੱਲ 751 ਉਮੀਦਵਾਰਾਂ ਨੂੰ ਇੰਟਰਵਿਊ ਵਾਸਤੇ ਸ਼ਾਰਟਲਿਸਟ ਕੀਤਾ ਗਿਆ ਸੀ। ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਤੈਅ ਕੀਤੀ ਹੈ।
ਭਾਜਪਾ ਨੇ ‘ਆਪ’ ਸਰਕਾਰ ਨੂੰ ਘੇਰਿਆ
ਹਾਈਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਸੰਸਦ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਨੇ ਆਮ ਆਦਮੀ ਪਾਰਟੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਪੁੱਤਰ ਸਮੇਤ ਕਈ ਸਿਆਸੀ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ PCS ਦੀ ਮੁੱਢਲੀ ਪ੍ਰੀਖਿਆ ਵਿੱਚ ਚੁਣਿਆ ਜਾਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਤੋਂ ਇਸ ਮਾਮਲੇ ਬਾਰੇ ਸਪੱਸ਼ਟੀਕਰਨ ਮੰਗਦਿਆਂ ਕਿਹਾ ਕਿ ਸਰਕਾਰ ਨੂੰ ਜਾਂਚ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।
ਮਜੀਠੀਆ ਨੇ ਦੱਸਿਆ ਨੌਜਵਾਨਾਂ ਦੀ ਜਿੱਤ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੇ ਮਿਹਨਤੀ ਨੌਜਵਾਨਾਂ ਦੀ ਜਿੱਤ ਕਰਾਰ ਦਿੱਤਾ।
ਮਜੀਠੀਆ ਨੇ ਕਿਹਾ ਕਿ PCS ਭਰਤੀ ਵਿੱਚ ਮੈਰਿਟ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਰਤੀ ਪ੍ਰਕਿਰਿਆ ਵਿੱਚ ਕਥਿਤ ਸਿਫਾਰਸ਼ਾਂ ਅਤੇ ਧਾਂਦਲੀਆਂ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।
ਹੁਣ ਇਸ ਮਾਮਲੇ ਵਿੱਚ 16 ਦਸੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।


















