ਫਰੀਦਕੋਟ 23 ਨਵੰਬਰ 2026 AJ DI Awaaj
Punjab Desk : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਫਰੀਦਕੋਟ ਸ੍ਰੀ ਰਾਹੁਲ ਚਾਬਾ, ਆਈ.ਏ.ਐਸ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ, ਪੰਜਾਬ-2027 ਦੇ ਮੱਦੇਨਜ਼ਰ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਮਿਤੀ 12 ਨਵੰਬਰ, 2026 ਤੋਂ ਸ਼ੁਰੂ ਹੋਈ ਪਹਿਲੀ ਪੱਧਰੀ ਜਾਂਚ (ਫਸਟ ਲੈਵਲ ਚੈਕਿੰਗ) ਦੀ ਪ੍ਰਕਿਰਿਆ ਮਿਤੀ 22.11.2026 ਨੂੰ ਸਫਲਤਾਪੂਰਵਕ ਸਮਾਪਤ ਹੋ ਗਈ।
ਉਨ੍ਹਾਂ ਦੱਸਿਆ ਕਿ ਈ.ਵੀ.ਐੱਮ-ਵੀ.ਵੀ.ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਮਿਤੀ 21.11.2026 ਨੂੰ ਪੂਰੀ ਹੋ ਗਈ ਸੀ ਅਤੇ ਮਿਤੀ 22.11.2026 ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਨਾਲ ਮੌਕ ਪੋਲ ਕੰਡਕਟ ਕਰਨ ਉਪਰੰਤ ਫਸਟ ਲੈਵਲ ਚੈਕਿੰਗ ਦੀ ਸੰਪੂਰਨ ਪ੍ਰਕਿਰਿਆ ਸਮਾਪਤ ਹੋਈ। ਇਸ ਮੌਕ ਪੋਲ ਵਿੱਚ ਸ੍ਰੀ ਹਰਦੀਪ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ, ਸ੍ਰੀ ਰਾਹੁਲ, ਆਮ ਆਦਮੀ ਪਾਰਟੀ, ਸ੍ਰੀ ਠਾਕਰ ਸਿੰਘ, ਕਮਿਊਨਿਸਟ ਪਾਰਟੀ ਆਫ ਇੰਡੀਆ (ਐਮ), ਸ੍ਰੀ ਕਮਲਦੀਪ ਕੁਮਾਰ, ਭਾਰਤੀਯ ਜਨਤਾ ਪਾਰਟੀ ਅਤੇ ਸ੍ਰੀ ਹਰਬੰਸ ਸਿੰਘ, ਬਹੁਜਨ ਸਮਾਜ ਪਾਰਟੀ ਵੱਲੋਂ ਹਿੱਸਾ ਲਿਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਫਸਟ ਲੈਵਲ ਚੈਕਿੰਗ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਸ੍ਰੀ ਕੇਸ਼ਵ ਗੋਇਲ, ਪੀ.ਸੀ.ਐਸ, ਵਧੀਕ ਡਿਪਟੀ ਕਮਿਸ਼ਨਰ(ਜ), ਫਰੀਦਕੋਟ, ਨੋਡਲ ਅਫਸਰ ਫਾਰ ਈ.ਵੀ.ਐਮ ਸ੍ਰੀ ਨਰਿੰਦਰ ਸਿੰਘ, ਐਸ.ਡੀ.ਓ, ਪੰਜਾਬ ਮੰਡੀ ਬੋਰਡ, ਫਰੀਦਕੋਟ ਅਤੇ ਸ੍ਰੀਮਤੀ ਪੂਨਮ ਸਿੱਧੂ, ਚੋਣ ਤਹਿਸੀਲਦਾਰ, ਫਰੀਦਕੋਟ ਦੀ ਨਿਗਰਾਨੀ ਹੇਠ ਕੀਤੀ ਗਈ। ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਦੇ ਸਨਮੁਖ ਇਸ ਸਮਪੂਰਨ ਪ੍ਰਕਿਰਿਆ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਾਜ਼ਰ ਰਹਿਣ ਅਤੇ ਪੂਰੀ ਪ੍ਰਕਿਰਿਆ ਦੇ ਗਵਾਹ ਬਣਨ ਦਾ ਮੌਕਾ ਦਿੱਤਾ ਗਿਆ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ



















