ਜ਼ਿਲ੍ਹਾ ਤੇ ਹਲਕਾ ਸਵੀਪ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ

2

ਗੁਰਦਾਸਪੁਰ, 25 ਨਵੰਬਰ 2026 AJ DI Awaaj

Punjab Desk :     ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ – ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਕੌਰ ਦੇ ਸਹਿਯੋਗ ਨਾਲ ਜ਼ਿਲ੍ਹਾ ਚੋਣ ਤਹਿਸੀਲਦਾਰ ਗੁਰਦਾਸਪੁਰ ਮਨਜਿੰਦਰ ਸਿੰਘ ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਜ਼ਿਲ੍ਹਾ ਸਵੀਪ ਟੀਮ ਤੇ ਹਲਕਾ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਅਹਿਮ ਮੀਟਿੰਗ ਕਰਕੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਮਨਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਅੱਜ ਸਮੂਹ ਸਵੀਪ ਟੀਮ ਦੀ ਅਹਿਮ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਵੋਟਰ ਜਾਗਰੂਕਤਾ ਲਈ ਵਿਸ਼ੇਸ਼ ਯੋਜਨਾਬੰਦੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ 18+ ਉਮਰ ਦੇ ਵਿਦਿਆਰਥੀਆਂਦੀਆਂ ਹਰ ਹਾਲਤ ਵਿੱਚ ਵੋਟਾਂ ਰਜਿਸਟਰ ਕਰਵਾਈਆਂ ਜਾਣ ਤਾਂ ਜੋ ਕੋਈ ਵੀ ਵੋਟ ਦੇ ਅਧਿਕਾਰ ਤੋਂ ਵਾਂਝੇ ਨਾ ਰਹਿ ਸਕੇ ਅਤੇ ਹਰ ਪੋਲਿੰਗ ਬੂਥ ‘ਤੇ ਘੱਟੋ ਘੱਟ ਸੁਵਿਧਾਵਾਂ ਦਾ ਪ੍ਰਬੰਧ ਕਰਵਾਉਣ ਲਈ ਅਗਵਾਈ ਕੀਤੀ। ਇਸ ਦੇ ਨਾਲ ਨਾਲ ਸਕੂਲਾਂ/ਕਾਲਜਾਂ ਵਿੱਚ ਚੱਲ ਰਹੇ ਈ.ਐਲ.ਸੀ. ਕਲੱਬ ਰਜਿਸਟਰ ਕਰਵਾਏ ਜਾਣ ਲਈ ਵੀ ਕਿਹਾ ਗਿਆ। ਇਸ ਦੇ ਨਾਲ ਨਾਲ ਬਿਰਧ ਆਸ਼ਰਮ , ਤੀਜਾ ਲਿੰਗ ਵਾਲੇ ਲੋਕਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।

ਇਸ ਦੌਰਾਨ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਪਰਮਜੀਤ ਸਿੰਘ ਕਲਸੀ ਨੇ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ।

ਇਸ ਮੌਕੇ ਚੋਣ ਕਾਨੂੰਗੋ ਸ੍ਰੀ ਸੁਨੀਲ ਕੁਮਾਰ, ਜ਼ਿਲ੍ਹਾ ਸਵੀਪ ਸ਼ੋਸ਼ਲ ਮੀਡੀਆ ਇੰਚਾਰਜ ਗਗਨਦੀਪ ਸਿੰਘ,ਸਵੀਪ ਟੀਮ ਮੈਂਬਰ ਰਜਨੀ ਸੋਢੀ, ਗਗਨਦੀਪ ਸਿੰਘ ਕੰਪਿਊਟਰ ਫੈਕੀਲਟੀ,  ਡੀ.ਈ.ਓ. ਦਫ਼ਤਰ ਤੋਂ ਸੁਪਰਡੈਂਟ ਪ੍ਰਬੋਧ ਕੁਮਾਰ, ਸਰਬਜੀਤ ਸਿੰਘ, ਅਮਿਤ ਗੁਪਤਾ, ਹਲਕਾ ਸਵੀਪ ਨਿਡਲ ਅਫ਼ਸਰ ਪ੍ਰਿੰਸੀਪਲ ਤਜਿੰਦਰ ਕੌਰ, ਪ੍ਰਿੰਸੀਪਲ ਮੈਡਮ ਨੀਨਾ , ਪ੍ਰਿੰਸੀਪਲ ਸੁਨੀਤਾ ਕੋਸ਼ਲ, ਹੈਡਮਿਸਟ੍ਰੈਸ ਗਿਤੀਕਾ ਗੋਸਵਾਮੀ ਆਦਿ ਹਾਜ਼ਰ ਸਨ।