ਸੰਵਿਧਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਚੁੱਕੀ ਸਹੁੰ

5

ਫਰੀਦਕੋਟ 26 ਨਵੰਬਰ 2026 AJ DI Awaaj

 

Punjab Desk  :   ਦੇਸ਼ ਦੇ ਸੰਵਿਧਾਨ ਦੀ ਮਹੱਤਤਾ ਅਤੇ ਇਸਦੇ ਮੁੱਲਾਂ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਸੰਵਿਧਾਨ ਦਿਵਸ’ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਣਾਈ ਰੱਖਣ ਦੀ ਸਹੁੰ ਚੁੱਕੀ।

ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦੀ ਦਵਾਈ ਤੇ ਸਾਡੇ ਸੰਵਿਧਾਨ ਘਾੜਿਆ ਨੇ 26 ਨਵੰਬਰ 1949 ਨੂੰ ਭਾਰਤ ਦਾ ਵਿਸਥਾਰ ਸੰਵਿਧਾਨ ਅਪਣਾਇਆ, ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ ਅਤੇ ਫਰਜ਼ਾ ਨੂੰ ਸਮਝ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜਿਸ ਦਾ ਮੁੱਖ ਮਕਸਦ ਦੇਸ਼ ਦੇ ਹਰ ਨਾਗਰਿਕ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਆਜ਼ਾਦੀ ਦੇ ਨਾਲ ਨਾਲ ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨਾ ਹੈ ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਮਿਲੇ ਅਧਿਕਾਰਾਂ ਤੇ ਆਪਣੇ ਫਰਜਾਂ ਪ੍ਰਤੀ ਸੁਚੇਤ ਹੋ ਕੇ ਹਰ ਨਾਗਰਿਕ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਹ ਸੰਵਿਧਾਨ ਸਾਨੂੰ ਸਮਾਨਤਾ ਦਾ ਅਧਿਕਾਰ ਦਿੰਦਾ ਹੈ ਉਥੇ ਹੀ ਪ੍ਰਗਟਾਵੇ ਦਾ ਅਧਿਕਾਰ ਵੀ ਦਿੰਦਾ ਹੈ ।

 ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।