ਮੋਗਾ: 26 Nov 2026 AJ DI Awaaj
Punjab Desk : ਮੋਗਾ ਦੇ ਤਾਂਗੇ ਵਾਲੀ ਗਲੀ ਵਿੱਚ ਦੇਰ ਰਾਤ 70 ਸਾਲਾ ਬਜ਼ੁਰਗ ਕੁਲਦੀਪ ਸਿੰਘ ਦਾ ਗੋ*ਲੀ ਮਾਰ ਕੇ ਕ*ਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਪਰਿਵਾਰਕ ਮੈਂਬਰਾਂ ਨੇ ਕ*ਤਲ ਦੇ ਦੋਸ਼ ਮ੍ਰਿ*ਤਕ ਦੇ ਪੁੱਤਰ ਹੈਪੀ ’ਤੇ ਲਗਾਏ ਹਨ।
ਪਰਿਵਾਰਕ ਮੈਂਬਰਾਂ ਮੁਤਾਬਕ ਹੈਪੀ ਨ*ਸ਼ੇ ਦਾ ਆਦੀ ਸੀ ਅਤੇ ਅਕਸਰ ਆਪਣੇ ਪਿਤਾ ਤੋਂ ਪੈਸਿਆਂ ਦੀ ਮੰਗ ਕਰਦਾ ਸੀ। ਇਸ ਗੱਲ ਨੂੰ ਲੈ ਕੇ ਘਰ ਵਿੱਚ ਕਈ ਵਾਰ ਝ*ਗੜਾ ਵੀ ਹੁੰਦਾ ਸੀ। ਮ੍ਰਿ*ਤਕ ਦੀ ਧੀ ਨੇ ਦੋਸ਼ ਲਗਾਇਆ ਕਿ ਪੈਸਿਆਂ ਦੇ ਲੈਣ-ਦੇਣ ਕਾਰਨ ਹੀ ਇਹ ਵਾ*ਰਦਾਤ ਵਾਪਰੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਸਰਦਾਰਾ ਸਿੰਘ ਮੁਤਾਬਕ ਮੁੱਢਲੀ ਜਾਂਚ ਵਿੱਚ ਬਜ਼ੁਰਗ ਦਾ ਗੋ*ਲੀ ਮਾਰ ਕੇ ਕ*ਤਲ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਫਿਲਹਾਲ ਪੁੱਤਰ ’ਤੇ ਲਗਾਏ ਗਏ ਦੋਸ਼ਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਕ*ਤਲ ਦੇ ਅਸਲ ਕਾਰਨਾਂ ਅਤੇ ਮੁਲਜ਼ਮ ਦੀ ਭੂਮਿਕਾ ਬਾਰੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।



















