ਹੁਸ਼ਿਆਰਪੁਰ, 26 ਨਵੰਬਰ 2026 AJ DI Awaaj
Punjab Desk : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਵਰਗਾਂ ਦੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਸਵੀਪ ਟੀਮ ਹੁਸ਼ਿਆਰਪੁਰ ਵੱਲੋਂ ਆਈਏਐੱਸ ਅਧਿਕਾਰੀ ਗੁਰਕੰਵਲ ਸਿੰਘ ਦੀ ਅਗਵਾਈ ਹੇਠ ਸਥਾਨਕ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨਾਲ ਵਿਸ਼ੇਸ਼ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ।
ਇਸ ਦੌਰਾਨ ਗੁਰਕੰਵਲ ਸਿੰਘ ਨੇ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਪਿਆਰ ਅਤੇ ਆਪਣੇਪਣ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਮੱਸਿਆਵਾਂ, ਲੋੜਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਬਜ਼ੁਰਗਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿੱਚ ਮਤਦਾਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਆਗਾਮੀ ਚੋਣਾਂ ਵਿੱਚ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬਜ਼ੁਰਗਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਮਤਦਾਨ ਪ੍ਰਤੀ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਵੋਟਰ ਦੀ ਅਹਿਮ ਭੂਮਿਕਾ ਹੈ ਅਤੇ ਹਰ ਵੋਟ ਲੋਕਤੰਤਰਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਂਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਤਦਾਨ ਵਾਲੇ ਦਿਨ ਬਜ਼ੁਰਗਾਂ ਦੀ ਸਹੂਲਤ ਲਈ ਵਿਸ਼ੇਸ਼ ਵਲੰਟੀਅਰਾਂ ਦੀ ਟੀਮ ਤਾਇਨਾਤ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਮਤਦਾਨ ਕੇਂਦਰ ਤੱਕ ਪਹੁੰਚਣ ਅਤੇ ਵੋਟ ਪਾਉਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਹੂਲਤ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਵੀਪ ਮੁਹਿੰਮ ਤਹਿਤ ਪ੍ਰਸ਼ਾਸਨ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ, ਖ਼ਾਸ ਕਰਕੇ ਦਿਵਿਆਂਗਜਨਾਂ, ਟਰਾਂਸਜੈਂਡਰ ਵੋਟਰਾਂ ਅਤੇ ਬਜ਼ੁਰਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਮਤਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੱਖ-ਵੱਖ ਆਸ਼ਰਮਾਂ ਵਿੱਚ ਟਰਾਂਸਜੈਂਡਰ ਭਾਈਚਾਰੇ ਦੇ ਮੈਂਬਰਾਂ ਨਾਲ ਵੀ ਸੰਵਾਦ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ।