ਚੰਡੀਗੜ੍ਹ/ਪਠਾਨਕੋਟ, 16 ਫ਼ਰਵਰੀ Aj Di Awaaj
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ।
ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਇਕੱਤਰ ਹੋਏ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾ
