ਪੰਜਾਬ ਵਿੱਚ 2 ਮਾਰਚ ਨੂੰ ਹੋਣਗੀਆਂ ਤਿੰਨ ਨਗਰ ਕੌਂਸਲ ਦੀਆਂ ਆਮ ਚੋਣਾਂ: ਰਾਜ ਚੋਣ ਕਮਿਸ਼ਨ ਦੀ ਐਲਾਨ

10

16 ਫਰਵਰੀ  Aj Di Awaaj

ਵੋਟਾਂ ਦੀ ਗਿਣਤੀ ਮਤਦਾਨ ਖ਼ਤਮ ਹੋਣ ਤੋਂ ਤੁਰੰਤ ਬਾਅਦ ਮਤਦਾਨ ਕੇਂਦਰਾਂ ’ਤੇ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ ਨਾਲ ਸਬੰਧਤ ਵੱਖ ਤੋਂ ਨਿਰਦੇਸ਼ ਕਮਿਸ਼ਨ ਵੱਲੋਂ ਜਾਰੀ ਕੀਤੇ ਜਾਣਗੇ। ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਸਬੰਧੀ ਨੋਟੀਫਿਕੇਸ਼ਨ 17 ਫਰਵਰੀ 2025 ਨੂੰ ਜਾਰੀ ਕੀਤਾ ਜਾਵੇਗਾ।                                                                  ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨਤਾਰਨ (ਜ਼ਿਲ੍ਹਾ ਤਰਨਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੋ ਮਾਰਚ 2025 ਨੂੰ ਕਰਵਾਈਆਂ ਜਾਣਗੀਆਂ। ਮਤਦਾਨ ਸਵੇਰੇ ਸੱਤ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ ਮਤਦਾਨ ਖ਼ਤਮ ਹੋਣ ਤੋਂ ਤੁਰੰਤ ਬਾਅਦ ਮਤਦਾਨ ਕੇਂਦਰਾਂ ’ਤੇ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ ਨਾਲ ਸਬੰਧਤ ਵੱਖ ਤੋਂ ਨਿਰਦੇਸ਼ ਕਮਿਸ਼ਨ ਵੱਲੋਂ ਜਾਰੀ ਕੀਤੇ ਜਾਣਗੇ। ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਸਬੰਧੀ ਨੋਟੀਫਿਕੇਸ਼ਨ 17 ਫਰਵਰੀ 2025 ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ 17 ਫਰਵਰੀ 2025 ਤੋਂ 20 ਫਰਵਰੀ 2025 (ਦੋਵੇਂ ਦਿਨ ਸ਼ਾਮਲ) ਤੱਕ ਹੋਵੇਗੀ। ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਨਾਲ ਸਬੰਧਤ ਮਾਲੀਆ ਅਧਿਕਾਰ ਖੇਤਰਾਂ ’ਚ ਨੋਟੀਫਿਕੇਸ਼ਨ ਜਾਰੀ ਹੋਣ ਦੀ ਤਰੀਕ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਸ ਸਬੰਧ ’ਚ ਕਮਿਸ਼ਨ ਨੇ ਤਰਨਤਾਰਨ, ਗੁਰਦਾਸਪੁਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੂੰ ਆਜ਼ਾਦ ਤੇ ਨਿਰਪੱਖ ਚੋਣ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।