ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:)  ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ

15

ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।

ਬਟਾਲਾ, 18 ਫਰਵਰੀ 2025  Aj Di Awaaj

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:)  ਬਟਾਲਾ ਦੀ ਮਹੀਨਾਵਾਰ  ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਘੁੰਮ ਰਹੇ ਅਵਾਰਾ ਕੁੱਤੇ ਮਨੁੱਖੀ ਜੀਵਨ ਲਈ ਖ਼ਤਰਾ ਬਣ ਗਏ ਹਨ। ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ ਜਿਸ ਵਿੱਚ ਅਵਾਰਾ ਕੁੱਤਿਆ ਵੱਲੋਂ ਬੱਚਿਆਂ ਅਤੇ ਔਰਤਾਂ ਦਾ ਨੁਕਸਾਨ ਪਹੁੰਚਾਇਆ ਹੈ।ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਵਾਰਾ ਕੁੱਤਿਆਂ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਨਾਲ ਚਾਇਨਾ ਡੋਰ ਦੀ ਵਿਕਰੀ ਰੋਕਣ ਲਈ ਹੋਰ ਯੋਗ ਕਦਮ ਉਠਾਏ ਜਾਣ।

ਇਸ ਮੌਕੇ ਹਾਜ਼ਰ ਬੁੱਧੀਜੀਵੀਆਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।

ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਐਮ.ਐੱਲ ਸ਼ਰਮਾ ਰਿਟਾ: ਡੀ.ਪੀ.ਆਈ. , ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ , ਗੁਰਨਾਮ ਸਿੰਘ ਸੰਧੂ, ਸੁਲੱਖਣ ਸਿੰਘ , ਡਾ. ਗੁਰਿੰਦਰ ਸਿੰਘ ਰੰਧਾਵਾ, ਡਾ. ਗੁਰਦੇਵ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਬਲਕਾਰ ਸਿੰਘ , ਗੁਰਦਿਆਲ ਸਿੰਘ ਜੇ.ਈ., ਸਵਿੰਦਰ ਸਿੰਘ ਜੇ.ਈ. , ਜਸਵੰਤ  ਸਿੰਘ ਜੇ.ਈ. , ਕੁਲਵੰਤ ਸਿੰਘ ਸਟੇਟ ਐਵਾਰਡੀ, ਇੰਸਪੈਕਟਰ ਰਘਬੀਰ ਸਿੰਘ ਆਦਿ ਹਾਜ਼ਰ ਸਨ।