“ਭਿੰਡੀ ਸੈਦਾਂ ਵਿੱਚ ਪੁਲਿਸ ਵੱਲੋਂ ਪਾਕਿਸਤਾਨੀ ਡਰੋਨ ਕਬਜ਼ੇ ਵਿੱਚ ਲਿਆ”

76
Breaking News label banner isolated vector design

20 ਫਰਵਰੀ 2025  Aj Di Awaaj

ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਪਿੰਡ ਵੇਹਰਾ ਦੇ ਖੇਤਾਂ ਵਿਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਇੰਸਪੈਕਟਰ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਡਰੋਨ ਮਿਲਣ ਤੋਂ ਬਾਅਦ ਥਾਣਾ ਭਿੰਡੀ ਸੈਦਾਂ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।