ਨਗਰ ਨਿਗਮ ਵਿਖੇ ਪਾਣੀ, ਸੀਵਰੇਜ਼,ਪ੍ਰਾਪਰਟੀ ਟੈਕਸ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ: ਅਮਨਦੀਪ ਕੌਰ

78

ਹੁਸ਼ਿਆਰਪੁਰ, 21 ਫਰਵਰੀ 2025  Aj Di Awaaj                                                                  ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪਾਣੀ, ਸੀਵਰੇਜ਼,ਪ੍ਰਾਪਰਟੀ ਟੈਕਸ,ਟਰੇਡ ਲਾਇਸੈਂਸ ਅਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਸ਼ਹਿਰਵਾਸੀ ਕੰਮ-ਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦੱਸਿਆਂ ਕਿ ਲੋਕਾਂ ਦੀ ਸਹੂਲਤ ਕੱਲ੍ਹ 22 ਫਰਵਰੀ ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 1 ਵਜੇ ਤੱਕ ਕਾਊਂਟਰ ਖੁੱਲ੍ਹੇ ਰਹਿਣਗੇ ਜਿਥੇ ਕਿ ਸ਼ਹਿਰਵਾਸੀ ਆਪਣਾ ਬਣਦਾ ਕੈਸ਼ ਜਮ੍ਹਾਂ ਕਰਵਾ ਸਕਦੇ ਹਨ।                                    ਉਨ੍ਹਾਂ ਦੱਸਿਆ ਕਿ ਸ਼ਹਿਰਵਾਸੀਆਂ ਵਲੋਂ ਕਾਊਂਟਰ ’ਤੇ ਆਪਣਾ ਪਾਣੀ, ਸੀਵਰੇਜ਼,ਟੈਕਸ,ਟਰੇਡ ਲਾਇਸੈਂਸ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣ।