ਅੱਜ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮਹੱਤਵਪੂਰਨ ਮੀਟਿੰਗ ਹੋਵੇਗੀ

11

ਐਮਐਸਪੀ ਅਤੇ ਹੋਰ ਮੰਗਾਂ ‘ਤੇ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਵਿਚਕਾਰ ਛੇਵੀਂ ਗੱਲਬਾਤ ਅੱਜ ਚੰਡੀਗੜ੍ਹ ‘ਚ

22 ਫਰਵਰੀ 2025  Aj Di Awaaj

ਚੰਡੀਗੜ੍ਹ ਵਿੱਚ ਅੱਜ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਛੇਵੀਂ ਮੁਲਾਕਾਤ ਹੋਣ ਜਾ ਰਹੀ ਹੈ, ਜਿਸ ਦੌਰਾਨ ਐਮਐਸਪੀ ਅਤੇ ਹੋਰ ਮੁੱਖ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਹੋਰ ਅਧਿਕਾਰੀ ਸ਼ਾਮਲ ਹੋਣਗੇ। ਕਿਸਾਨ ਵਫਦ ‘ਚ ਸਾਂਝਾ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ 28 ਕਿਸਾਨ ਆਗੂ ਹਿੱਸਾ ਲੈਣਗੇ।

ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਜਾਵੇਗਾ। ਉਹ 14 ਫਰਵਰੀ ਦੀ ਪਿਛਲੀ ਮੀਟਿੰਗ ‘ਚ ਵੀ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਕਿਹਾ ਸੀ ਕਿ ਗੱਲਬਾਤ ਸਕਾਰਾਤਮਕ ਰਹੀ।

ਦੂਜੇ ਪਾਸੇ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਦੀ ਤਿਆਰੀ ਜਾਰੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਜੇ ਅਸੀਂ ਮੈਦਾਨ ‘ਚ ਨਹੀਂ ਹਾਰੇ, ਤਾਂ ਟੇਬਲ ‘ਤੇ ਵੀ ਨਹੀਂ ਹਾਰਾਂਗੇ। ਜੇਕਰ ਗੱਲਬਾਤ ਪੱਖੀ ਰਹੀ, ਤਾਂ ਕੋਈ ਨਤੀਜਾ ਜ਼ਰੂਰ ਨਿਕਲਣਗੇ।”