ਕੋਆਪਰੇਟਿਵ ਸੋਸਾਇਟੀ ਦੇ ਸੈਕਟਰੀ ਨੇ ਦੋ ਸੀਨੀਅਰ ਅਧਿਕਾਰੀਆਂ ਤੋਂ ਨਿਰਾਸ਼ ਹੋ ਕੇ ਖੁਦਕੁਸ਼ੀ ਕਰ ਲਈ।

81

27 ਫਰਵਰੀ 2025 Aj Di Awaaj

ਕਪੂਰਥਲਾ ਦੇ ਪਿੰਡ ਬਰਿਆਰ ਦੀ ਕੋਆਪਰੇਟਿਵ ਸੋਸਾਇਟੀ ਦੇ ਸੈਕਟਰੀ ਜੋਧਵੀਰ ਸਿੰਘ ਨੇ ਦੋ ਸੀਨੀਅਰ ਅਧਿਕਾਰੀਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ। ਉਸ ਨੂੰ ਸ਼ੁਰੂ ਵਿੱਚ ਭੁਲੱਥ ਦੇ ਸਿਵਲ ਹਸਪਤਾਲ ਵਿੱਚ ਦਾਖਲ ਕੀਤਾ ਗਿਆ, ਜਿੱਥੇੋਂ ਉਸਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਜਲੰਧਰ ਦੇ ਨਿਜੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਰਾਹੁਲ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਜੋਧਵੀਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸੀ ਅਤੇ ਉਸਨੂੰ ਗੁਰਵਿੰਦਰ ਸਿੰਘ ਅਤੇ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਬਹੁਤ ਤੰਗ ਕੀਤਾ ਸੀ। ਰਾਹੁਲ ਨੇ ਇਹ ਵੀ ਦੱਸਿਆ ਕਿ ਉਸ ਦੇ ਭਰਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਸੀ। ਇਸ ਬਿਆਨ ‘ਤੇ ਪੁਲਿਸ ਨੇ ਦੋ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।