ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 28 ਫਰਵਰੀ  ਨੂੰ

12

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਸੇਵਾ ਕੇਂਦਰ ਲਈ ਕੰਪਿਊਟਰ ਓਪਰੇਟਰਾਂ ਦੀ ਕੀਤੀ ਜਾਣੀ ਭਰਤੀ
ਲੁਧਿਆਣਾ,28 ਫਰਵਰੀ 2025 Aj Di Awaaj

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋ ਭਲਕੇ 28 ਫਰਵਰੀ  (ਸ਼ੁਕਰਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਲੁਧਿਆਣਾ ਸੇਵਾ ਕੇਂਦਰ ਲਈ ਕਰੀਬ 25 ਕੰਪਿਊਟਰ ਓਪਰੇਟਰਾਂ ਦੀ ਭਰਤੀ ਕੀਤੀ ਜਾਣੀ ਹੈ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 28 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ, 12ਵੀਂ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋੋਰ) ਪਾਸ ਕੀਤਾ ਹੋਵੇ ਅਤੇ ਨਾਲ ਹੀ 3 ਸਾਲ ਦਾ ਖਪਤਕਾਰ ਡੀਲਿੰਗ ਦਾ ਤਜਰਬਾ ਹੋਵੇ ਜਾਂ 120 ਘੰਟੇ ਕੰਪਿਊਟਰ ਦਾ ਕੋੋਰਸ ਕੀਤਾ ਹੋਵੇ ਭਾਗ ਲੈ ਸਕਦੇ ਹਨ। ਇਸਤੋਂ ਇਲਾਵਾ ਇਨ੍ਹਾਂ ਆਸਾਮੀਆਂ ਲਈ  ਗਰੈਜੂਏਟ ਫਰੈਸ਼ਰ ਅੰਗਰੇਜੀ ਟਾਈਪ ਵਿੱਚ 30 ਸ਼ਬਦ ਪ੍ਰਤੀ ਮਿੰਟ ਸਪੀਡ ਵਾਲੇ ਵੀ ਅਪਲਾਈ ਕਰ ਸਕਦੇ ਹਨ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣੇ ਬਾਇਓ ਡਾਟਾ  ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਜੇਕਰ ਉਮੀਦਵਾਰ ਆਪਣਾ ਨਾਮ ਮੈਨੂਅਲ ਰਜਿਸਟਰ ਅਤੇ ਐਨ.ਸੀ.ਐਸ. ਪੋਰਟਲ ‘ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਤੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ,ਪੈਨ ਕਾਰਡ, ਬੈਂਕ ਡਿਟੇਲ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।