3 ਮਾਰਚ 2025 Aj Di Awaaj
ਮੌੜ ਸ਼ਹਿਰ ਵਿੱਚ ਸੀਵਰੇਜ ਸਮੱਸਿਆ ਨੂੰ ਲੈ ਕੇ ਪੂਰਨ ਬੰਦ ਦਾ ਸੱਦਾ, ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ ਮੌੜ ਸ਼ਹਿਰ ਵਿੱਚ ਸੀਵਰੇਜ ਦੇ ਖਰਾਬ ਹਾਲਾਤ ਨੂੰ ਲੈ ਕੇ ਅੱਜ ਰਾਮਗੜੀਆ ਭਾਈਚਾਰਾ, ਟਰੇਡ ਯੂਨੀਅਨ ਕੌਂਸਲ, ਆੜਤੀਆਂ ਐਸੋਸੀਏਸ਼ਨ, ਕਿਸਾਨ ਯੂਨੀਅਨਾਂ ਅਤੇ ਪੈਸਟੀਸਾਈਡ ਯੂਨੀਅਨ ਸਮੇਤ ਹੋਰ ਕਈ ਸਮੁੱਚੀਆਂ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਮੌੜ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਪੂਰਨ ਸਮਰਥਨ ਮਿਲਿਆ ਹੈ। ਟਰੇਡ ਯੂਨੀਅਨ ਕੌਂਸਲ ਦੇ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਮੌੜ ਵਿੱਚ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਠਪ ਹੋ ਗਿਆ ਹੈ ਅਤੇ ਓਵਰਫਲੋਅ ਕਾਰਨ ਸ਼ਹਿਰ ਦੀਆਂ ਗਲੀਆਂ ਵਿੱਚ ਸੜਿਆ ਹੋਇਆ ਪਾਣੀ ਫੈਲ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਮੌੜ ਵਾਸੀਆਂ ਨੇ ਪਹਿਲਾਂ ਵੀ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਦੀ ਰੈਲ਼ੀ ਦਾ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਸਮੱਸਿਆ ਦਾ ਜਲਦੀ ਹੱਲ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਕਿਸੇ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਅੱਜ ਦੇ ਬੰਦ ਦਾ ਸੱਦਾ ਦਿੱਤਾ ਗਿਆ ਹੈ।
