ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਤਰਨ ਤਾਰਨ, 3 ਮਾਰਚ 2025 Aj Di Awaaj
ਪੰਜਾਬ ਰਾਜ ਚੋਣ ਕਮਿਸ਼ਨ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 03 (ਬੂਥ ਨੰਬਰ 5, 6 ਅਤੇ 7 ) ਦੀ ਰੀ-ਪੋਲ ਮਿਤੀ 04 ਮਾਰਚ 2025 ਨੂੰ ਕਰਵਾਈ ਜਾ ਰਹੀ ਹੈ। ਇਸ ਰੀ-ਪੋਲ ਦੇ ਮੱਦੇਨਜ਼ਰ ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 04 ਮਾਰਚ 2025 ਤੋਂ ਲੈ ਕੇ ਮਿਤੀ 05 ਮਾਰਚ 2025 ਨੂੰ ਸਵੇਰ 10.00 ਵਜੇ ਤੱਕ “ਡਰਾਈ ਡੇ ਘੋਸ਼ਿਤ ਕੀਤਾ ਜਾਣਾ ਹੈ।
ਇਸ ਲਈ ਜਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ. ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ 04 ਮਾਰਚ 2025 ਤੋਂ ਮਿਤੀ 05 ਮਾਰਚ 2025 ਨੂੰ ਸਵੇਰ 10.00 ਵਜੇ ਤੱਕ “ਡਰਾਈ ਡੇ” ਘੋਸ਼ਿਤ ਕੀਤਾ ਗਿਆ ਹੈ।
