ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ 13 ਨੂੰ
ਬਟਾਲਾ, 4 ਮਾਰਚ 2025 Aj Di Awaaj
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਕੇਂਦਰ ਗੁਰਦਾਸਪੁਰ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਆਂ ਖੇਤੀ ਤਕਨੀਕਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ 13 ਮਾਰਚ ਨੂੰ ਖੇਤੀਬਾੜੀ ਯੂਨੀਵਰਸੀਟੀ ਦੇ ਰਿਜਨਲ ਸਟੇਸ਼ਨ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ।
ਉਨਾਂ ਨੇ ਦੱਸਿਆ ਕਿ ਮੇਲੇ ਵਿੱਚ ਸਾਉਂਣੀ ਦੀਆਂ ਫਸਲਾ, ਸਬਜ਼ੀਆਂ ਦੇ ਸੁਧਰੇ ਬੀਜ ਤੇ ਸਦਾ ਬਹਾਰ ਫਲਦਾਰ ਬੂਟੇ ਉਪਲਬਧ ਕਰਵਾਏ ਜਾਣਗੇ। ਇਸ ਤੋਂ ਇਲਾਵਾ ਵਿਸ਼ਾ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੀ.ਏ.ਯੂ ਸਰਕਾਰੀ ਵਿਭਾਗਾਂ ਤੇ ਪ੍ਰਾਈਵੇਟ ਕੰਪਨੀਆਂ ਵਲੋਂ ਸਟਾਲ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਉਨਾਂ ਅੱਗੇ ਦੱਸਿਆ ਕਿ ਕਿਸਾਨ ਮੇਲੇ ਵਿੱਚ ਡਾ. ਸਤਬੀਰ ਸਿੰਘ ਗੋਸਲ ਕੁਲਪਤੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸਮੇਤ ਪ੍ਰਮੁੱਖ ਸ਼ਖਸ਼ੀਅਤਾਂਸ਼ਿਰਕਤ ਕਰਨਗੀਆਂ। ਯੂਨੀਵਰਸਿਟੀ ਨਾਲ ਜੁੜੇ ਸੈੱਲਫ ਹੈਲਪ ਗਰੁੱਪ ਵੀ ਆਪਣੇ ਸਟਾਲ ਪ੍ਰਦਰਸ਼ਨੀਆਂ ਲਗਾ ਕੇ ਫਸਲਾ ਦੀ ਉਪਜ ਨੂੰ ਸਹੀ ਢੰਗ ਨਾਲ ਵੇਚਣ ਲਈ ਕਿਸਾਨਾਂ ਨੂੰ ਜਾਗਰੂਕ ਕਰਨਗੇ।
