ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ 

7
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰਅੰਮ੍ਰਿਤਸਰ

ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ

ਅੰਮ੍ਰਿਤਸਰ 13 ਮਾਰਚ 2025 Aj Di Awaaj                                                                              ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਡਾਕੇ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹ ਪੁਲਿਸ ਕੋਲੋਂ ਭਗੋੜਾ ਹੈ। ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗਲਤ ਕੰਮ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ। ਉਹਨਾਂ ਕਿਹਾ ਕਿ ਸਾਡੇ ਲਈ ਸਾਡੇ ਬੱਚੇ ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ ਜੋ ਕਿ ਇਹਨਾਂ ਤਸਕਰਾਂ ਤੀਆਂ ਘਟੀਆ ਕਰਤੂਤਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡੀ ਸੀ ਪੀ ਸ਼੍ਰੀ ਆਲਮ ਵਿਜੇ ਸਿੰਘਏਡੀਸੀਪੀ ਸ੍ਰੀ ਵਿਸ਼ਾਲਜੀਤ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਹਾਜ਼ਰ ਸਨ।