ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

5

ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ 50 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ                          ਹੁਸ਼ਿਆਰਪੁਰ, 14 ਮਾਰਚ 2025 Aj Di Awaaj

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਬਣਨ ਵਾਲੇ ਫੁੱਟਪਾਥ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਸੈਂਚੁਰੀ ਪਲਾਈਵੁਡ ਵਲੋਂ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀ.ਐਸ.ਆਰ.) ਤਹਿਤ ਕੀਤਾ ਜਾ ਰਿਹਾ ਹੈ ਜਿਸ ਲਈ ਕੰਪਨੀ ਨੇ 50 ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰਵਾਸੀਆਂ ਦੀ ਸੁਵਿਧਾ ਲਈ ਇਸ ਫੁੱਟਪਾਥ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਆਸਾਨੀ ਨਾਲ ਪੈਦਲ ਚੱਲ ਸਕਣਗੇ ਅਤੇ ਸੈਰ ਦਾ ਆਨੰਦ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਫੁੱਟਬਾਥ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਬਿਹਤਰ ਸੁਵਿਧਾ ਮਿਲੇਗੀ।

ਵਿਧਾਇਕ ਨੇ ਕਿਹਾ ਕਿ ਹੁਸ਼ਿਆਰਪੁਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੀਆਂ ਸੜਕਾਂ ਨੈਸ਼ਨਲ ਹਾਈਵੇਅ ਤਹਿਤ ਆਉਂਦੀਆਂ ਹਨ, ਉਨ੍ਹਾਂ ਦੀ ਮੁਰੰਮਤ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ ਤਾਂ ਜੋ ਜਲਦ ਤੋਂ ਜਲਦ ਉਨ੍ਹਾਂ ਦੀ ਮੁਰੰਮਤ ਹੋ ਸਕੇ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮੀਨਾ ਸ਼ਰਮਾ, ਮੁਖੀ ਰਾਮ, ਪ੍ਰਦੀਪ ਬਿੱਟੂ, ਵਿਜੇ ਅਗਰਵਾਲ, ਜਸਵੰਤ ਰਾਏ ਕਾਲਾ, ਮਨਜੀਤ, ਨਰਿੰਦਰ ਕੌਰ, ਵਿਕਾਸ ਸੈਣੀ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।