ਅੰਮ੍ਰਿਤਸਰ: 05 July 2025 Aj DI Awaaj
Punjab Desk : ਅੰਮ੍ਰਿਤਸਰ ਦੇ ਥਾਣਾ ਮਹਿਤਾ ਹੇਠ ਆਉਂਦੇ ਪਿੰਡ ਚੰਨਣਕੇ ‘ਚ ਅੱਜ ਦਿਨ ਦਿਹਾੜੇ ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। 28 ਸਾਲਾ ਜੁਗਰਾਜ ਸਿੰਘ ਦੀ ਤਿੰਨ ਅਣਪਛਾਤੇ ਨੌਜਵਾਨਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਕੇ ਹੱਤਿ*ਆ ਕਰ ਦਿੱਤੀ। ਤਿੰਨੇ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਓਹਨਾਂ ਨੇ ਜੁਗਰਾਜ ‘ਤੇ ਤਾੜ-ਤਾੜ ਗੋਲੀਆਂ ਚਲਾਈਆਂ। ਹਮਲੇ ਦੀ ਇਹ ਭਿਆਨਕ ਘਟਨਾ ਨੇੜਲੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਚੁੱਕੀ ਹੈ।
ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜੁਗਰਾਜ ਸਿੰਘ ਨੂੰ ਗੰਭੀਰ ਹਾਲਤ ‘ਚ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿ*ਤ ਘੋਸ਼ਿਤ ਕਰ ਦਿੱਤਾ।
ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾ*ਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੱਤਿ*ਆ ਦੇ ਕਾਰਨਾਂ ਦੀ ਪੁਸ਼ਟੀ ਫਿਲਹਾਲ ਨਹੀਂ ਹੋਈ, ਪਰ ਪੁਲਿਸ ਵੱਲੋਂ ਕਈ ਸੰਭਾਵਨਾਵਾਂ ‘ਤੇ ਜਾਂਚ ਜਾਰੀ ਹੈ।
ਜੁਗਰਾਜ ਸਿੰਘ ਦੇ ਪਰਿਵਾਰ ‘ਚ ਸੋਗ ਦੀ ਲਹਿਰ ਛਾ ਗਈ ਹੈ। ਪੁਲਿਸ ਵੱਲੋਂ ਕਹਿਣਾ ਹੈ ਕਿ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
