15 July 2026 Aj Di Awaaj
National Desk: ਭਾਰਤੀ ਚੋਣ ਕਮਿਸ਼ਨ ਨੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਮੁਹਿੰਮ ਵਿੱਚ ਡਿਊਟੀ ਨਿਭਾ ਰਹੇ ਬੂਥ ਲੈਵਲ ਅਫ਼ਸਰਾਂ (BLO) ਅਤੇ ਬੂਥ ਲੈਵਲ ਸੁਪਰਵਾਈਜ਼ਰਾਂ (BLS) ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਇਨ੍ਹਾਂ ਕਰਮਚਾਰੀਆਂ ਨੂੰ ਇੱਕ ਵਾਰ ਲਈ 6,000 ਰੁਪਏ ਦਾ ਵਿਸ਼ੇਸ਼ ਮਾਣਭੱਤਾ ਦਿੱਤਾ ਜਾਵੇਗਾ।
ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਰਕਮ ਉਨ੍ਹਾਂ ਦੇ ਨਿਯਮਿਤ ਸਾਲਾਨਾ ਮਿਹਨਤਾਨੇ ਤੋਂ ਇਲਾਵਾ ਹੋਵੇਗੀ। ਕਮਿਸ਼ਨ ਨੇ ਦੱਸਿਆ ਕਿ SIR ਮੁਹਿੰਮ ਦੌਰਾਨ ਵਧੇਰੇ ਕੰਮ ਦੇ ਬੋਝ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।
ਇਹ ਮਾਣਭੱਤਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਉਨ੍ਹਾਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਲਾਗੂ ਹੋਵੇਗਾ, ਜਿੱਥੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਅਭਿਆਸ ਚੱਲ ਰਿਹਾ ਹੈ। ਇਸ ਵਿੱਚ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਝਾਰਖੰਡ, ਮਹਾਰਾਸ਼ਟਰ, ਕਰਨਾਟਕ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਓਡੀਸ਼ਾ, ਸਿੱਕਮ, ਤੇਲੰਗਾਨਾ, ਤ੍ਰਿਪੁਰਾ, ਉੱਤਰਾਖੰਡ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ-ਦੀਵ ਵੀ ਸ਼ਾਮਲ ਹਨ।
ਚੋਣ ਕਮਿਸ਼ਨ ਦੇ ਇਸ ਫੈਸਲੇ ਨਾਲ SIR ਅਭਿਆਸ ਵਿੱਚ ਸ਼ਾਮਲ ਹਜ਼ਾਰਾਂ ਬੂਥ ਪੱਧਰ ਦੇ ਅਧਿਕਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਸਿੱਧਾ ਲਾਭ ਮਿਲੇਗਾ।



















