6November 2025 Aj Di Awaaj
Punjab Desk ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਇਤਿਹਾਸਕ ਤੇ ਇਨਕਲਾਬੀ ਫੈਸਲਾ ਲਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਸਿੱਧੀ ਤੇ ਵੱਡੀ ਰਾਹਤ ਮਿਲੀ ਹੈ। ਮਾਰਚ 2022 ਤੋਂ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੀਆਂ ਸੜਕਾਂ ‘ਤੇ ਚੱਲ ਰਹੀ “ਟੋਲ ਲੁੱਟ” ਦਾ ਅੰਤ ਕਰਦਿਆਂ ਕੁੱਲ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਹ ਸਿਰਫ਼ ਪ੍ਰਸ਼ਾਸਨਿਕ ਕਾਰਵਾਈ ਨਹੀਂ, ਸਗੋਂ ਲੋਕਾਂ ਦੀਆਂ ਜੇਬਾਂ ‘ਤੇ ਪੈ ਰਹੇ ਬੇਲੋੜੇ ਬੋਝ ਤੋਂ ਛੁਟਕਾਰਾ ਦਿਵਾਉਣ ਵੱਲ ਇੱਕ ਵੱਡਾ ਕਦਮ ਹੈ।
ਇਨ੍ਹਾਂ 19 ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਦੇ ਲੱਖਾਂ ਯਾਤਰੀਆਂ ਨੂੰ ਹਰ ਰੋਜ਼ ਕਰੀਬ ₹65 ਲੱਖ ਦੀ ਸਿੱਧੀ ਬੱਚਤ ਹੋ ਰਹੀ ਹੈ, ਜੋ ਸਾਲਾਨਾ ₹225 ਕਰੋੜ ਦੇ ਵੱਡੇ ਅੰਕੜੇ ਵਿੱਚ ਤਬਦੀਲ ਹੁੰਦੀ ਹੈ। ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਦੀ ਉਸ ਵਚਨਬੱਧਤਾ ਦਾ ਪ੍ਰਮਾਣ ਹੈ, ਜਿਸ ਵਿੱਚ ਉਨ੍ਹਾਂ ਪੰਜਾਬ ਨੂੰ ਭ੍ਰਿਸ਼ਟਾਚਾਰ ਰਹਿਤ ਤੇ ਲੋਕਾਂ ਲਈ ਸਮਰਪਿਤ ਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ।














