ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਤੇ ਮੁਕੰਮਲ ਪਾਬੰਦੀ ਦੇ ਹੁਕਮ

34

ਮਾਨਸਾ, 08 ਅਗਸਤ 2025 AJ DI Awaaj

Punjab Desk :  ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

 ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ।

            ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹੇਗਾ।