10 ਮਾਰਚ 2025 Aj Di Awaaj
10 ਮਾਰਚ ਤੋਂ 15 ਮਾਰਚ 2025 ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਏ ਜਾ ਰਹੇ ਹੋਲਾ-ਮਹੱਲਾ ਸਮਾਗਮਾਂ ਦੇ ਦੌਰਾਨ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਣ ਲਈ ਸਰਕਾਰ ਨੇ ਕੜੀ ਕਾਰਵਾਈ ਕੀਤੀ ਹੈ। ਇਸ ਸਬੰਧੀ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਪੂਰੇ ਸੂਬੇ ਦੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ ਕਿ ਟਰੈਕਟਰਾਂ, ਟਰੱਕਾਂ ਅਤੇ ਮੋਟਰਸਾਈਕਲਾਂ ‘ਤੇ ਵੱਡੇ ਸਪੀਕਰਾਂ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਉੱਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇਗੀ। ਟਰੱਕ ਯੂਨੀਅਨਾਂ, ਪੰਚਾਇਤਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਅਗਲੇ ਹਫ਼ਤੇ ਅਨੰਦਪੁਰ ਅਤੇ ਕੀਰਤਪੁਰ ਵਿੱਚ ਇਹ ਪਾਬੰਦੀ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ।
