ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।
ਚਾਹਵਾਨ ਕਿਸਾਨ 20 ਫਰਵਰੀ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ ਕਮਰਾ ਨੰਬਰ 508-ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ
ਬਟਾਲਾ, 18 ਫਰਵਰੀ 2025 Aj Di Awaaj
ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਾਰ ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 24 ਫਰਵਰੀ ਤੋਂ 25 ਮਾਰਚ 2025 ਤੱਕ ਡੇਅਰੀ ਸਿਖਲਾਈ ਕੇਂਦਰ ਵੇਰਕਾ ਜ਼ਿਲ੍ਹਾ ’ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਕੋਰਸ ਦੇ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਉਹ ਪੇਂਡੂ ਖੇਤਰ ਨਾਲ ਸਬੰਧਿਤ ਅਤੇ ਉਸ ਕੋਲ ਘੱਟੋ ਘੱਟ 5 ਪਸ਼ੂ ਹੋਣ, ਇਸ ਕੋਰਸ ’ਚ ਭਾਗ ਲੈ ਸਕਦਾ ਹੈ।
ਡਿਪਟੀ ਡਾਇਰੈਕਟਰ ਡੇਅਰੀ ਨੇ ਅੱਗੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਡੇਅਰੀ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਪਸ਼ੂਆਂ ਦੀ ਸੰਭਾਲ, ਬਿਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਦੌਰਾਨ ਡੇਅਰੀ ਧੰਦੇ ਸਬੰਧੀ ਸਬਸਿਡੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਕਿਸਾਨ 20 ਫਰਵਰੀ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।
ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਚੁਣੇ ਹੋਏ ਸਿੱਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਹੋਵੇਗੀ।
