ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 126 ਸ਼ਰਧਾਲੂਆਂ ਦਾ ਜਥਾ ਰਵਾਨਾ

38

ਮਾਨਸਾ, 30 ਦਸੰਬਰ 2025 AJ DI Awaaj

Punjab Desk : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਤੋਂ ਬੱਸਾਂ ਰਵਾਨਾ ਹੋਈਆਂ ਜਿੰਨ੍ਹਾਂ ਵਿਚ 126 ਸ਼ਰਧਾਲੂਆਂ ਦਾ ਜਥਾ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਿਆ। ਹਲਕਾ ਮਾਨਸਾ ਦੇ ਪਿੰਡ ਅਨੂਪਗੜ੍ਹ ਤੋਂ 43, ਸਰਦੂਲਗੜ੍ਹ ਦੇ ਖੋਖਰ ਖੁਰਦ ਤੋਂ 40 ਅਤੇ ਬੁਢਲਾਡਾ ਦੇ ਗੁੜੱਦੀ ਤੋਂ 43 ਸ਼ਰਧਾਲੂ ਇਸ ਯਾਤਰਾ ਲਈ ਗਏ ਹਨ।

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਆਸਥਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਤੀਰਥ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਂਦੀ ਹੈ।

ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਇੱਛੁਕ ਨਾਗਰਿਕ ਧਾਰਮਿਕ ਯਾਤਰਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਯਾਤਰੀਆਂ ਨੂੰ ਸੁਖਮਈ, ਸੁਰੱਖਿਅਤ ਅਤੇ ਸਫਲ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ