30October 2025 Aj Di Awaaj
Punjab Desk ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕਮੇਟੀ ਵੱਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਪਾਕਿਸਤਾਨੀ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਉਹਨਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਣਗੇ।
ਤਹਿਤ ਪ੍ਰੋਗਰਾਮ ਅਨੁਸਾਰ ਇਹ ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਾਹੀਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ। ਜਥਾ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।














