ਸਥਾਨਕ ਸਰਕਾਰਾਂ ਵਿਭਾਗ ਦਾ ਜੂਨੀਅਰ ਇੰਜੀਨੀਅਰ ਮੁਅੱਤਲ ਕੀਤਾ ਗਿਆ, ਇਹ ਹੁਕਮ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਵੱਲੋਂ ਜਾਰੀ ਕੀਤਾ ਗਿਆ।

13

11November 2025 Aj Di Awaaj

Punjab Desk ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਭਵਾਨੀਗੜ੍ਹ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਵੱਲੋਂ ਜਾਰੀ ਕੀਤੇ ਮੁਅੱਤਲੀ ਸਬੰਧੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇੱਕ ਸੜਕੀ ਪ੍ਰੋਜੈਕਟ ਦੇ ਨਿਰਮਾਣ ਦੌਰਾਨ ਬੇਨਿਯਮੀਆਂ ਸਾਹਮਣੇ ਆਉਣ ਕਾਰਨ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਬੇਨਿਯਮੀਆਂ ਲਾਭ ਸਿੰਘ ਤੋਂ ਜੋਗਿੰਦਰ ਨਗਰ ਅਤੇ ਸੰਗਤਸਰ ਤੱਕ ਸੜਕ ਦੇ ਨਿਰੀਖਣ ਦੌਰਾਨ ਸਾਹਮਣੇ ਆਈਆਂ ਹਨ। ਮੁਅੱਤਲੀ ਦੀ ਮਿਆਦ ਦੌਰਾਨ ਜੂਨੀਅਰ ਇੰਜੀਨੀਅਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਦੇ ਦਫ਼ਤਰ ਨਾਲ ਜੁੜੇ ਰਹਿਣਗੇ ਅਤੇ ਇਸ ਸਬੰਧੀ ਚਾਰਜਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।