30October 2025 Aj Di Awaaj
Punjab Desk ਥਾਣਾ ਕੋਤਵਾਲੀ ਦੇ ਐਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਸਮੇਤ ਵਾਈ ਪੁਆਇੰਟ ਕਾਂਜਲੀ ‘ਤੇ ਮੌਜੂਦ ਸਨ, ਜਦੋਂ ਸੂਚਨਾ ਮਿਲੀ ਕਿ ਨਿਊ ਆਰਮੀ ਕੈਂਟ ਵਿੱਚ ਸਫਾਈ ਸੇਵਕ ਵਜੋਂ ਕੰਮ ਕਰ ਰਿਹਾ ਰਾਜਾ ਫੌਜ ਦੀਆਂ ਜਾਣਕਾਰੀਆਂ ਪਾਕਿਸਤਾਨ ਭੇਜ ਰਿਹਾ ਹੈ ਅਤੇ ਇਸ ਦੇ ਬਦਲੇ ਪੈਸੇ ਵੀ ਲੈ ਰਿਹਾ ਹੈ। ਇਸ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਤੁਰੰਤ ਛਾਪਾਮਾਰੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਡੀ.ਐਸ.ਪੀ. ਸਬ ਡਿਵੀਜ਼ਨ ਸ਼ੀਤਲ ਸਿੰਘ ਨੇ ਦੱਸਿਆ ਕਿ ਰਾਜਾ ਅਗਸਤ ਮਹੀਨੇ ਤੋਂ ਪਾਕਿਸਤਾਨ ਨਾਲ ਸੰਪਰਕ ਵਿੱਚ ਸੀ। ਉਸ ਦੇ ਮੋਬਾਈਲ ਫੋਨ ਵਿੱਚੋਂ ਪਾਕਿਸਤਾਨ ਨਾਲ ਕਾਫ਼ੀ ਗੱਲਬਾਤ ਦੀਆਂ ਡਿਟੇਲਾਂ ਮਿਲੀਆਂ ਹਨ, ਜਿਨ੍ਹਾਂ ਵਿੱਚ ਕੁਝ ਮਹੱਤਵਪੂਰਣ ਤਸਵੀਰਾਂ ਤੇ ਹੋਰ ਸਮੱਗਰੀ ਵੀ ਸ਼ਾਮਲ ਹੈ। ਪੁਲਿਸ ਦੇ ਮੁਤਾਬਕ, ਇਸ ਗਤੀਵਿਧੀ ਵਿੱਚ ਉਸ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਦੇ ਕੁਝ ਹੋਰ ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ।














