ਸੰਗਰੂਰ, 17 ਸਤੰਬਰ 2026 AJ DI Awaaj
Punjab Desk : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਨਾਲ ਤਾਲਮੇਲ ਕਰਕੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ 18 ਸਤੰਬਰ, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਵੱਲੋਂ ਵੈੱਲਨੈੱਸ ਐਡਵਾਈਜ਼ਰ, ਟ੍ਰੇਨਰ ਅਤੇ ਅਸਿਸਟੈਂਟ ਮੈਨੇਜਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ 10ਵੀਂ ਤੋਂ ਗ੍ਰੈਜੂਏਸ਼ਨ ਤੱਕ ਹੋਣੀ ਚਾਹੀਦੀ ਹੈ ਅਤੇ ਉਮਰ 18 ਤੋਂ 25 ਸਾਲ ਦੇ ਦਰਮਿਆਨ ਹੋਣੀ ਲਾਜ਼ਮੀ ਹੈ।
ਉਨ੍ਹਾਂ ਯੋਗ ਅਤੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋਣ। ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।
ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।



















