ਸ੍ਰੀ ਅਨੰਦਪੁਰ ਸਾਹਿਬ 20 ਜੂਨ 2025 AJ Di Awaaj
Punjab Desk : ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੋਂਸਲ ਦੇ ਹੁਕਮਾਂ ਅਨੁਸਾਰ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਬਲੱਡ ਸੈਂਟਰ ਵੱਲੋਂ ਵਿਸ਼ਵ ਖੂਨਦਾਨੀ ਦਿਵਸ ਮੌਕੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸੈਮੀਨਾਰ ਵਿੱਚ ਸਿੱਖ ਮਿਸ਼ਨਰੀ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੂੰ ਖੂਨਦਾਨ ਪ੍ਰਤੀ ਪ੍ਰੇਰਿਤ ਕੀਤਾ ਗਿਆ।
ਡਾ.ਪਲਵਿੰਦਰਜੀਤ ਸਿੰਘ ਕੰਗ ਪ੍ਰਧਾਨ ਰੋਟਰੀ ਕਲੱਬ ਨੇ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਅਤੇ ਆਏ ਹੋਏ ਖੂਨਦਾਨੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੂਨਦਾਨ ਉੱਤਮ ਦਾਨ ਹੈ। ਉਨ੍ਹਾਂ ਕਿਹਾ ਕਿ ਦਾਨ ਕੀਤੇ ਖੂਨ ਰਾਂਹੀ ਕਈ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਅਤੇ ਦਾਨ ਕੀਤਾ ਖੂਨਦਾਨੀ ਤੇ ਸ਼ਰੀਰ ਵਿੱਚ 24 ਘੰਟੇ ਵਿੱਚ ਪੂਰਾ ਹੋ ਜਾਂਦਾ ਹੈ। ਕੋਈ ਵੀ ਸਿਹਤਮੰਦ ਇਨਸਾਨ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ। ਨਿਯਮਿਤ ਖੂਨਦਾਰ ਕਰਨ ਲਈ ਸਰੀਰ ਨਿਰੋਗ ਰਹਿੰਦਾ ਹੈ।
ਡਾ.ਕੰਵਰਪ੍ਰੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਨੇ ਉਚੇਚੇ ਤੌਰ ਤੇ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਸ.ਚਰਨਜੀਤ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ । ਰੋਟਰੀ ਕੱਲਡ ਦੇ ਪ੍ਰਧਾਨ ਡਾ.ਕੰਗ ਨੇ ਸਿੱਖ ਮਸ਼ੀਨਰੀ ਕਾਲਜ ਦੇ ਵਿਦਿਆਰਥੀਆਂ ਅਤੇ ਪ੍ਰਿੰਸੀਪਲ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਸ ਬਲੱਡ ਬੈਂਕ ਨੂੰ ਸਿੱਖ ਮਸ਼ੀਨਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਖੂਨਦਾਨ ਕਰਨ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।
ਡਾ.ਰਣਬੀਰ ਸਿੰਘ ਮੈਡੀਸਨ ਸਪੈਸਲਿਸਟ ਵੱਲੋਂ ਖੂਨਦਾਨੀਆਂ ਨੂੰ ਉਤਸਾਹਿਤ ਕੀਤਾ ਅਤੇ ਇਸ ਸਮਾਜ ਭਲਾਈ ਦੇ ਸਭ ਤੋਂ ਉੱਤਮ ਕਾਰਜ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਇਕ ਜਾਗਰੂਕਤਾ ਰੈਲੀ ਕੱਢੀ, ਜਿਸ ਨੂੰ ਸੀਨੀਅਰ ਮੈਡੀਕਲ ਅਫਸਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਤੇ ਵਿਦਿਆਰਥੀਆਂ ਅਤੇ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
ਇਸ ਮੌਕੇ ਡਾ. ਸੁਹੇਲ ਬਸੋਆ, ਡਾ.ਅਮਰਿੰਦਰ ਸਿੰਘ, ਡਾ.ਪੰਕਜ, ਰਾਣਾ ਬਖਤਾਬਰ ਸਿੰਘ, ਨੀਰਜ ਸ਼ਰਮਾ, ਰੁਬਿੰਦਰ ਕੌਰ, ਸੁਰਿੰਦਰਪਾਲ ਸਿੰਘ, ਅਨੀਤਾ, ਅਰਾਧਨਾ, ਮੋਨਿਕਾ ਹਾਜਰ ਸਨ।
