ਸ੍ਰੀ ਮੁਕਤਸਰ ਸਾਹਿਬ, 13 ਜੁਲਾਈ 2026 AJ DI Awaaj
Punjab Desk : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਸ਼ੂ ਪਾਲਣ ਦੇ ਧੰਦੇ ਨੂੰ ਪਰਫੂਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਇਹਨਾ ਉਪਰਾਲਿਆਂ ਅਧੀਨ ਸ: ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਖੇਤੀਬਾੜੀ, ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਅਤੇ ਸ੍ਰੀ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਪਰਮਦੀਪ ਸਿੰਘ ਵਾਲੀਆਂ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਗਲਘੋਟੂ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ 30 ਜੁਲਾਈ 2026 ਤੱਕ ਇਹ ਮੁਹਿੰਮ ਜਾਰੀ ਰਹੇਗੀ।
ਡਾ.ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੁਕਤਸਰ ਸਾਹਿਬ ਨੇ ਦੱਸਿਆ ਕਿ ਗਲਘੋਟੂ ਦਾ ਟੀਕਾਕਰਨ ਕਰਨ ਲਈ 43 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਘਰ ਘਰ ਜਾ ਕੇ ਟੀਕਾਕਰਨ ਕਰ ਰਹੀਆਂ ਹਨ ਅਤੇ ਹੁਣ ਤੱਕ 90,000 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਉਹਨਾਂ ਸਾਰੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਜਾਦੀ ਹੈ ਕਿ ਵਿਭਾਗ ਦੀਆਂ ਟੀਮਾਂ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਮਿੱਥੇ ਸਮੇ ਅੰਦਰ ਟੀਕਾਕਰਨ ਮੁਹਿੰਮ ਮੁਕੰਮਲ ਹੋ ਸਕੇ।



















