Punjab Desk : ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਵਾਰਡ ਨੰਬਰ 10, ਖਨੌਰੀ ਵਿਖੇ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਸੈਂਕੜਿਆਂ ਦੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਪਰਿਵਾਰਾਂ ਅਤੇ ਵਰਕਰਾਂ ਨੇ ਆਪਣੇ ਪੁਰਾਣੇ ਰਾਜਨੀਤਿਕ ਖੇਤਰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਰਵਾਇਤੀ ਪਾਰਟੀਆਂ ਦੀ ਨਕਾਰਾਤਮਕ ਰਾਜਨੀਤੀ ਤੋਂ ਤੰਗ ਆ ਚੁੱਕੀ ਹੈ ਅਤੇ ਉਹ ਸੱਚੇ ਮਨ ਨਾਲ ਆਮ ਆਦਮੀ ਪਾਰਟੀ ਦੀ ਨੀਤੀ ਅਤੇ ਨਿਯਤ ‘ਤੇ ਵਿਸ਼ਵਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਦੇ ਕਾਰਨ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਲੋਕਾਂ ਦੇ ਦਿਲਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਹੈ। ਇਸੇ ਕਰਕੇ ਹਰ ਰੋਜ਼ ਵੱਖ-ਵੱਖ ਇਲਾਕਿਆਂ ਵਿੱਚ ਲੋਕ ਖੁਦ ਪ੍ਰੇਰਿਤ ਹੋ ਕੇ ਪਾਰਟੀ ਦਾ ਹਿੱਸਾ ਬਣ ਰਹੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਅਤੇ ਵਰਕਰਾਂ ਨੇ ਵੀ ਇਸ ਮੌਕੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਸਮਾਗਮ ਦੌਰਾਨ ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਖਨੌਰੀ ਖੇਤਰ ਵਿੱਚ ਆਮ ਆਦਮੀ ਪਾਰਟੀ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ।
ਇਸ ਮੌਕੇ ਖਨੌਰੀ ਮੰਡੀ ਨਗਰ ਪੰਚਾਇਤ ਦੀ ਪ੍ਰਧਾਨ ਰੀਤੂੰ ਰਾਣੀ, ਨਗਰ ਪੰਚਾਇਤ ਖਨੌਰੀ ਦੀ ਸੀਨੀਅਰ ਵਾਈਸ ਪ੍ਰਧਾਨ ਸੀਨੂੰ ਗਰਗ, ਟਰੱਕ ਯੂਨੀਅਨ ਦੇ ਪ੍ਰਧਾਨ ਬੀਰਭਾਨ ਕਾਂਸਲ, ਆੜਤੀ ਐਸੋਏਸ਼ਨ ਖਨੋਰੀ ਦੇ ਪ੍ਰਧਾਨ ਸਤਪਾਲ ਗਿੱਲ, ਟਰੱਕ ਮਾਰਕੀਟ ਖਨੌਰੀ ਦੇ ਪ੍ਰਧਾਨ ਰੋਮੀ ਰਾਮ ਗੋਇਲ, ਆਮ ਆਦਮੀ ਪਾਰਟੀ ਦੀ ਤੀਰਥ ਯਾਤਰਾ ਲਹਿਰਾਂ ਦੇ ਕੁਆਰਡੀਨੇਟਰ ਸੰਜੇ ਸਿੰਗਲਾ, ਆਮ ਆਦਮੀ ਪਾਰਟੀ ਖਨੋਰੀ ਦੇ ਬਲਾਕ ਪ੍ਰਧਾਨ ਵਿਸ਼ਾਲ ਕਾਂਸਲ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਰਜੀਤ ਸ਼ਰਮਾ, ਤਰਸੇਮ ਚੰਦ ਸਿੰਗਲਾ ਸਾਬਕਾ ਵਾਈਸ ਪ੍ਰਧਾਨ ਨਗਰ ਪੰਚਾਇਤ ਖਨੌਰੀ, ਜੋਰਾ ਸਿੰਘ ਉਪਲ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਅਸ਼ੋਕ ਕੁਮਾਰ ਠੇਕੇਦਾਰ, ਅਨਿਲ ਕੁਮਾਰ ਤੇ ਬਰਜਿੰਦਰ ਸਿੰਘ ਹਾਜ਼ਰ ਸਨ।














