ਛੇੜਛਾੜ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਗ੍ਰਿਫਤਾਰ, 7 ਦੋਸ਼ੀ ਕਰਾਰ

9

ਤਰਨਤਾਰਨ: 10 Sep 2025 AJ DI Awaaj

Punjab Desk : ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਇੱਕ ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ।

ਇਸ ਮਾਮਲੇ ਵਿੱਚ ਵਿਧਾਇਕ ਸਮੇਤ ਕੁੱਲ 7 ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ 12 ਸਤੰਬਰ ਨੂੰ ਉਨ੍ਹਾਂ ਦੀ ਸਜ਼ਾ ਦਾ ਐਲਾਨ ਕਰੇਗੀ।

ਪੁਲਿਸ ਨੇ ਲਾਲਪੁਰਾ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਹ ਕੇਸ ਪਿੰਡ ਉਸਮਾਂ ਦੀ ਹਰਬਿੰਦਰ ਕੌਰ ਵੱਲੋਂ ਦਰਜ ਕਰਵਾਇਆ ਗਿਆ ਸੀ। ਲੜਕੀ ਨੇ ਇਲਜ਼ਾਮ ਲਾਇਆ ਸੀ ਕਿ ਵਿਆਹ ਸਮਾਗਮ ਦੌਰਾਨ ਵਿਧਾਇਕ ਅਤੇ ਹੋਰ ਲੋਕਾਂ ਨੇ ਉਸ ਨਾਲ ਛੇੜਛਾੜ ਅਤੇ ਕੁੱਟਮਾਰ ਕੀਤੀ।

ਇਸ ਮਾਮਲੇ ਨੇ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।