AAP ਨੇ ਕੌਂਸਲਰ ਰਾਮ ਚੰਦਰ ਯਾਦਵ ਨੂੰ ਪਾਰਟੀ ’ਚੋਂ ਕੱ*ਢਿਆ

19

ਚੰਡੀਗੜ੍ਹ: 08 Sep 2026 AJ DI Awaaj

Chandigarh Desk :  ਆਮ ਆਦਮੀ ਪਾਰਟੀ (AAP) ਦੀ ਚੰਡੀਗੜ੍ਹ ਇਕਾਈ ਨੇ ਆਪਣੇ ਕੌਂਸਲਰ ਰਾਮ ਚੰਦਰ ਯਾਦਵ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ। ਪਾਰਟੀ ਵੱਲੋਂ 8 ਸਤੰਬਰ 2026 ਨੂੰ ਜਾਰੀ ਕੀਤੇ ਪੱਤਰ ਵਿੱਚ ਇਸ ਕਾਰਵਾਈ ਦਾ ਕਾਰਨ ਕਥਿਤ ਪਾਰਟੀ-ਵਿ*ਰੋਧੀ ਗਤੀਵਿਧੀਆਂ ਦੱਸਿਆ ਗਿਆ ਹੈ।

ਪਾਰਟੀ ਦੇ ਪੱਤਰ ਵਿੱਚ ਇਨ੍ਹਾਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ ਗਈ। ਹਾਲਾਂਕਿ, ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਰਾਮ ਚੰਦਰ ਯਾਦਵ ਜਲਦ ਹੀ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਵਿੱਚ ਜਾਣ ਦੀਆਂ ਚਰਚਾਵਾਂ ਦਰਮਿਆਨ AAP ਵੱਲੋਂ ਕੀਤੀ ਗਈ ਇਹ ਕਾਰਵਾਈ ਚੰਡੀਗੜ੍ਹ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ।

ਇਹ ਫ਼ੈਸਲਾ AAP ਚੰਡੀਗੜ੍ਹ ਦੇ ਪ੍ਰਭਾਰੀ ਜਰਨੈਲ ਸਿੰਘ ਵੱਲੋਂ ਜਾਰੀ ਕੀਤਾ ਗਿਆ ਹੈ। ਪੱਤਰ ਦੀਆਂ ਕਾਪੀਆਂ ਪਾਰਟੀ ਦੇ ਚੰਡੀਗੜ੍ਹ ਪ੍ਰਧਾਨ ਵਿਜੇ ਪਾਲ ਸਿੰਘ, ਜਨਰਲ ਸਕੱਤਰ ਓਮਕਾਰ ਸਿੰਘ ਔਲਖ ਅਤੇ ਪਾਰਟੀ ਦੇ ਕੌਮੀ ਅਹੁਦੇਦਾਰਾਂ ਨੂੰ ਵੀ ਭੇਜੀਆਂ ਗਈਆਂ ਹਨ।

ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਰਾਮ ਚੰਦਰ ਯਾਦਵ ਦੀ AAP ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀ ਗਈ ਹੈ। ਹੁਣ ਨਜ਼ਰ ਇਸ ਗੱਲ ’ਤੇ ਹੈ ਕਿ ਇਸ ਕਾਰਵਾਈ ਤੋਂ ਬਾਅਦ ਚੰਡੀਗੜ੍ਹ ਦੀ ਸਿਆਸਤ ਅਤੇ AAP ਦੇ ਅੰਦਰੂਨੀ ਸੰਗਠਨ ’ਤੇ ਕੀ ਅਸਰ ਪੈਂਦਾ ਹੈ।