Punjab 03 Jan 2026 AJ DI Awaaj
Punjab Desk : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ। ਉਨ੍ਹਾਂ ਦੀ ਬੇਟੀ ਅੰਗਦ ਸਿੰਘ ਢਿੱਲੋਂ ਨਾਲ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਈ ਹੈ।

ਚੰਡੀਗੜ੍ਹ ਵਿੱਚ ਹੋਏ ਇਸ ਸ਼ਾਨਦਾਰ ਵਿਆਹ ਸਮਾਗਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਨਵ-ਵਿਆਹੀ ਜੋੜੀ ਨੂੰ ਅਸੀਸਾਂ ਦਿੱਤੀਆਂ ਅਤੇ ਬਲਕਾਰ ਸਿੱਧੂ ਦੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।
ਵਿਆਹ ਸਮਾਰੋਹ ਵਿੱਚ ਸਿਆਸੀ ਜਗਤ ਦੇ ਕਈ ਆਗੂਆਂ ਦੇ ਨਾਲ-ਨਾਲ ਕਲਾ ਜਗਤ ਦੀਆਂ ਪ੍ਰਮੁੱਖ ਹਸਤੀਆਂ ਨੇ ਵੀ ਹਾਜ਼ਰੀ ਭਰੀ। ਮੁੱਖ ਮੰਤਰੀ ਮਾਨ ਦੀ ਮੌਜੂਦਗੀ ਨੇ ਸਮਾਗਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ।
ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਅਤੇ ਪਤਵੰਤੇ ਸੱਜਣਾਂ ਨੇ ਵੀ ਨਵ-ਵਿਆਹੀ ਜੋੜੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਬਲਕਾਰ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ।














