ਆਪ ਪੰਜਾਬ ਨੇ ਜ਼ਿਲ੍ਹਾ ਪ੍ਰੀਸ਼ਦ-ਪੰਚਾਇਤ ਸਮਿਤੀ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

69

Punjab 03 Dec 2025 AJ DI Awaaj

Punjab Desk : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਦਾਖ਼ਲ ਕੀਤੀਆਂ ਜਾਣੀਆਂ ਹਨ। ਭਾਜਪਾ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਪੰਜਾਬ ਨੇ ਵੀ ਇਹ ਚੋਣਾਂ ਆਪਣੇ ਪਾਰਟੀ ਨਿਸ਼ਾਨ ‘ਝਾੜੂ’ ‘ਤੇ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸਦੇ ਨਾਲ ਹੀ ਪਾਰਟੀ ਨੇ 162 ਉਮੀਦਵਾਰਾਂ ਦੀ ਆਪਣੀ ਪਹਿਲੀ ਅਧਿਕਾਰਿਕ ਸੂਚੀ ਜਾਰੀ ਕਰ ਦਿੱਤੀ ਹੈ।