ਅੰਮ੍ਰਿਤਸਰ ਵਿੱਚ ‘ਆਪ’ ਦੇ ਸਰਪੰਚ ਜਰਮਲ ਸਿੰਘ ਦੀ ਹੱ*ਤਿਆ, ਸ਼ੂਟਰਾਂ ਦੀ ਪਛਾਣ ਹੋਈ

49

ਅੰਮ੍ਰਿਤਸਰ 05 Jan 2026 AJ DI Awaaj

Punjab Desk : ਅੰਮ੍ਰਿਤਸਰ ਵਿੱਚ ਬੀਤੇ ਦਿਨੀਂ ਆਮ ਆਦਮੀ ਪਾਰਟੀ ਨਾਲ ਸੰਬੰਧਤ ਸਰਪੰਚ ਜਰਮਲ ਸਿੰਘ ਦੀ ਗੋ*ਲੀ ਮਾਰ ਕੇ ਹੱ*ਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕ*ਤਲ ਕਰਨ ਵਾਲੇ ਦੋਵੇਂ ਸ਼ੂਟਰਾਂ ਦੀ ਪਛਾਣ ਕਰ ਲਈ ਹੈ।

ਜਾਣਕਾਰੀ ਮੁਤਾਬਕ ਦੋ ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਵਿਆਹ ਸਮਾਗਮ ਲਈ ਬਣੇ ਇੱਕ ਪੈਲੇਸ ਅੰਦਰ ਦਾਖਲ ਹੋਏ। ਹੈਰਾਨੀ ਦੀ ਗੱਲ ਇਹ ਰਹੀ ਕਿ ਹਮਲਾਵਰਾਂ ਨੇ ਆਪਣੇ ਮੂੰਹ ਨਹੀਂ ਢੱਕੇ ਹੋਏ ਸਨ ਅਤੇ ਬਿਨਾਂ ਕਿਸੇ ਡਰ ਦੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਅਨੁਸਾਰ, ਵਾਰਦਾਤ ਦੌਰਾਨ ਸ਼ੂਟਰ ਕਿਸੇ ਨਾਲ ਫੋਨ ‘ਤੇ ਲਗਾਤਾਰ ਸੰਪਰਕ ਵਿੱਚ ਸਨ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਇਹ ਹਮਲਾ ਪੂਰੀ ਯੋਜਨਾ ਅਧੀਨ ਕੀਤਾ ਗਿਆ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆ ਚੁੱਕੀ ਹੈ, ਜਿਸ ਵਿੱਚ ਦੋ ਨੌਜਵਾਨ ਬੇਝਿਝਕ ਅੰਦਾਜ਼ ਵਿੱਚ ਪੈਲੇਸ ਅੰਦਰ ਦਾਖਲ ਹੁੰਦੇ ਨਜ਼ਰ ਆ ਰਹੇ ਹਨ।

ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਹਮਲਾਵਰ ਹੌਲੀ-ਹੌਲੀ ਮਹਿਮਾਨਾਂ ਵਿਚੋਂ ਲੰਘਦੇ ਹੋਏ ਜਰਮਲ ਸਿੰਘ ਤੱਕ ਪਹੁੰਚਦੇ ਹਨ ਅਤੇ ਪਿੱਛੋਂ ਗੋਲੀ ਚਲਾ ਕੇ ਫਰਾਰ ਹੋ ਜਾਂਦੇ ਹਨ। ਦੋਵੇਂ ਸ਼ੂਟਰਾਂ ਨੇ ਹੁੱਡੀਆਂ ਪਾਈਆਂ ਹੋਈਆਂ ਸਨ ਅਤੇ ਵਾਰਦਾਤ ਤੋਂ ਪਹਿਲਾਂ ਉਹ ਪਾਰਕਿੰਗ ਵਾਲੀ ਥਾਂ ‘ਤੇ ਵੀ ਦਿਖਾਈ ਦਿੱਤੇ।

ਦੱਸਣਯੋਗ ਹੈ ਕਿ ਮ੍ਰਿ*ਤਕ ਜਰਮਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਸਨ ਅਤੇ ਉਥੋਂ ਦੇ ਮੌਜੂਦਾ ਸਰਪੰਚ ਸਨ। ਉਹ ਇੱਕ ਵਿਆਹ ਸਮਾਰੋਹ ਵਿੱਚ ਲੜਕੀ ਵਾਲਿਆਂ ਦੀ ਤਰਫੋਂ ਸ਼ਾਮਲ ਹੋਣ ਲਈ ਆਏ ਹੋਏ ਸਨ। ਇਸੇ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ।

ਪੁਲਿਸ ਵੱਲੋਂ ਸਾਹਮਣੇ ਆਈ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।