Delhi 29 Nov 2025 AJ DI Awaaj
National Desk : ਦਿੱਲੀ ਨਗਰ ਨਿਗਮ (ਐਮਸੀਡੀ) ਦੀਆਂ 12 ਵਾਰਡ ਉਪ ਚੋਣਾਂ ਤੋਂ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਰਾਜਨੀਤਿਕ ਝਟਕਾ ਲੱਗਿਆ ਹੈ। ਵਜ਼ੀਰਪੁਰ ਤੋਂ ਸਾਬਕਾ ਵਿਧਾਇਕ ਰਾਜੇਸ਼ ਗੁਪਤਾ ਸ਼ਨੀਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਦਵਾਈ।
ਅਹਿਮ ਗੱਲ ਇਹ ਹੈ ਕਿ 12 ਐਮਸੀਡੀ ਸੀਟਾਂ ਲਈ ਪ੍ਰਚਾਰ ਸ਼ੁੱਕਰਵਾਰ ਸ਼ਾਮ 5 ਵਜੇ ਖਤਮ ਹੋ ਚੁੱਕਾ ਹੈ ਅਤੇ ਵੋਟਿੰਗ ਐਤਵਾਰ ਨੂੰ ਹੋਵੇਗੀ, ਜਦਕਿ ਨਤੀਜੇ 3 ਦਸੰਬਰ ਨੂੰ ਆਉਣਗੇ।
ਭਾਜਪਾ ਵਿੱਚ ਸ਼ਾਮਲ ਹੋਣ ਉਪਰੰਤ ਗੁਪਤਾ ਨੇ ਦਾਅਵਾ ਕੀਤਾ ਕਿ ਆਪ ਆਪਣੀ ਮੂਲ ਵਿਚਾਰਧਾਰਾ ਤੋਂ ਹਟ ਗਈ ਹੈ ਅਤੇ ਭ੍ਰਿਸ਼ਟਾਚਾਰ ਵਿੱਚ ਫਸ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਭਾਜਪਾ ਨਾਲ ਵਿਕਾਸ ਅਤੇ ਰਾਸ਼ਟਰਵਾਦ ਦੀ ਲਕੀਰ ‘ਤੇ ਕੰਮ ਕਰਨਗੇ। ਗੁਪਤਾ ਨੇ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਸੂਬਾ ਪ੍ਰਧਾਨ ਸੌਰਭ ਭਾਰਦਵਾਜ ‘ਤੇ ਵੀ ਤਿੱਖੇ ਇਲਜ਼ਾਮ ਲਗਾਏ ਕਿ ਉਹ ਉਨ੍ਹਾਂ ਨਾਲ ਸੰਪਰਕ ਵਿੱਚ ਨਹੀਂ ਰਹਿੰਦੇ ਅਤੇ ਪਾਰਟੀ ਵਿੱਚ ਉਨ੍ਹਾਂ ਦੀ 10 ਸਾਲਾਂ ਦੀ ਮਿਹਨਤ ਨੂੰ ਨਜ਼ਰਅੰਦਾਜ਼ ਕੀਤਾ ਗਿਆ।
ਭਾਜਪਾ ਹੈੱਡਕੁਆਰਟਰ ‘ਤੇ ਗੁਪਤਾ ਦਾ ਸਵਾਗਤ ਵੀਰੇਂਦਰ ਸਚਦੇਵਾ ਅਤੇ ਹੋਰ ਨੇਤਾਵਾਂ ਵੱਲੋਂ ਕੀਤਾ ਗਿਆ।














