Punjab 01 June 2026 AJ DI Awaaj
Punjab Desk : ਸ਼ਹਿਰੀ ਸਥਾਨਕ ਸੰਸਥਾਵਾਂ (ਐਮਸੀ) ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਦੀ ਨਿਯੁਕਤੀ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਹੈ।
ਪਾਰਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇਹ ਨਿਰਣੈ ਲਿਆ ਗਿਆ ਕਿ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਦੇ ਨਾਵਾਂ ‘ਤੇ ਅੰਤਿਮ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ।
ਸੂਤਰਾਂ ਮੁਤਾਬਕ ਪਾਰਟੀ ਵੱਲੋਂ ਅਜਿਹੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪਣ ‘ਤੇ ਜ਼ੋਰ ਦਿੱਤਾ ਜਾਵੇਗਾ ਜਿਨ੍ਹਾਂ ਨੇ ਚੋਣਾਂ ਦੌਰਾਨ ਮਿਹਨਤ ਅਤੇ ਸਮਰਪਣ ਨਾਲ ਕੰਮ ਕੀਤਾ ਹੈ। ਪਾਰਟੀ ਦੇ ਇਸ ਫੈਸਲੇ ਨੂੰ ਸੰਗਠਨਕ ਮਜ਼ਬੂਤੀ ਅਤੇ ਯੋਗ ਆਗੂਆਂ ਨੂੰ ਅੱਗੇ ਲਿਆਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।














