ਨੰਗਲ 14 ਨਵੰਬਰ 2025 AJ DI Awaaj
Punjab Desk : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਕਾਸ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਖੇਤਰ ਦੀਆਂ 127 ਕਿਲੋਮੀਟਰ ਮੁੱਖ ਸੜਕਾਂ ਨੂੰ ਚੌੜਾ ਕਰਨ ਅਤੇ ਨਵੇਂ ਸਿਰੇ ਤੋਂ ਨਿਰਮਾਣ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਆਵਾਜਾਈ ਅਤੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ।
ਕੰਗ ਪੈਲੇਸ ਢਾਹੇ, ਪਿੰਡ ਜ਼ਿੰਦਵੜੀ ਵਿੱਚ ਹੋਏ ਫਸਲ ਮੁਆਵਜ਼ਾ ਵੰਡ ਸਮਾਗਮ ਦੌਰਾਨ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੂੰ ਪੰਜਾਬ ਅਤੇ ਖ਼ਾਸ ਤੌਰ ’ਤੇ ਸ੍ਰੀ ਅਨੰਦਪੁਰ ਸਾਹਿਬ ਨਿਵਾਸੀਆਂ ਨਾਲ ਬਹੁਤ ਪਿਆਰ ਹੈ। ਉਹਨਾਂ ਨੇ ਕਿਹਾ ਕਿ ਇਹ ਹਲਕਾ ਪਿਛਲੇ 75 ਸਾਲਾਂ ਤੋਂ ਵਿਕਾਸ ਤੋਂ ਵਾਝਾ ਰਿਹਾ ਸੀ, ਪਰ ਮੌਜੂਦਾ ਸਰਕਾਰ ਹੇਠ ਹੁਣ ਇੱਥੇ ਅਦਭੁੱਤ ਵਿਕਾਸੀ ਬਦਲਾਅ ਆ ਰਹੇ ਹਾਂ। ਉਨ੍ਹਾਂ ਨੇ ਦੱਸਿਆ ਕਿ ਸੜਕਾਂ, ਪੁਲਾਂ, ਸਿੱਖਿਆ ਸੰਸਥਾਵਾਂ ਅਤੇ ਸਿਹਤ ਸਹੂਲਤਾਂ ਸਮੇਤ ਕਈ ਮਹੱਤਵਪੂਰਣ ਖੇਤਰਾਂ ਵਿੱਚ ਤਰੱਕੀ ਹੋ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨ ਕਰਨ ਤੱਕ ਹੀ ਸੀਮਿਤ ਨਹੀਂ ਹੈ, ਬਲਕਿ ਪ੍ਰੋਜੈਕਟਾਂ ਨੂੰ ਸਮੇਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਵਚਨਬੱਧ ਹੈ। ਉਹਨਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਹਰ ਪਿੰਡ ਵਿੱਚ ਵਿਕਾਸ ਦੀ ਲਹਿਰ ਨਾਲ ਤਬਦੀਲੀਆ ਆ ਰਹੀਆਂ ਹਨ। ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ, ਪੁਲਾਂ ਦੀ ਨਿਰਮਾਣ ਕਿਰਿਆ ਜਾਰੀ ਹੈ ਅਤੇ ਜਨ-ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਦੀ ਜ਼ਿੰਦਗੀ ਦਰਜਾ ਹੋਰ ਉੱਚਾ ਹੋ ਸਕੇ।
ਕਿਸਾਨਾਂ ਦੇ ਹਿਤਾਂ ਬਾਰੇ ਗੱਲ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਫਸਲ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਸਮੇਂ-ਸਿਰ ਮੁਆਵਜ਼ਾ ਪ੍ਰਦਾਨ ਕਰਨ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਇਲਾਕਿਆਂ ਵਿੱਚ ਬਹੁਤ ਸਾਰੇ ਪ੍ਰਭਾਵਿਤ ਕਿਸਾਨ ਮੌਜੂਦ ਹਨ ਅਤੇ ਹਰ ਪ੍ਰਭਾਵਤ ਕਿਸਾਨ ਨੂੰ ਬਿਨਾਂ ਕਿਸੇ ਦੇਰੀ ਦੇ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਉਹਨਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਲਗਭਗ 2 ਕਰੋੜ 26 ਲੱਖ ਰੁਪਏ ਦਾ ਫਸਲ ਮੁਆਵਜ਼ਾ ਵੰਡਿਆ ਗਿਆ ਹੈ। ਇਹ ਸਰਕਾਰ ਦੀ ਕਿਸਾਨਾਂ ਪ੍ਰਤੀ ਸਮਰਪਿਤ ਨੀਤੀ ਦਾ ਸਪੱਸ਼ਟ ਸਬੂਤ ਹੈ।
ਸ.ਬੈਂਸ ਨੇ ਦੱਸਆ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀਆਂ ਸਬ ਡਵੀਜ਼ਨਾਂ ਵੱਲੋਂ ਵੰਡੇ ਗਏ ਮੁਆਵਜ਼ੇ ਦਾ ਵੇਰਵਾ ਸਾਂਝਾ ਕੀਤਾ। 72,12,000 ਰੁਪਏ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ, 58,89,000 ਰੁਪਏ ਸਬ ਡਵੀਜ਼ਨ ਨੰਗਲ ਵੱਲੋਂ ਅਤੇ 89,68,000 ਰੁਪਏ ਸਬ ਡਵੀਜ਼ਨ ਰੂਪਨਗਰ ਵੱਲੋਂ ਮੁਆਵਜ਼ੇ ਵਜੋਂ ਵੰਡੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਵੰਡ ਰਿਕਾਰਡ ਰਫਤਾਰ ਨਾਲ ਕੀਤੀ ਗਈ ਹੈ ਜੋ ਪ੍ਰਸ਼ਾਸਕੀ ਕੁਸ਼ਲਤਾ ਦਾ ਨਵਾਂ ਮਾਪਦੰਡ ਸਥਾਪਿਤ ਕਰਦੀ ਹੈ।
ਸ.ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪ੍ਰਸ਼ਾਸਨ, ਰੈਵੇਨਿਊ ਅਧਿਕਾਰੀਆਂ ਅਤੇ ਮੈਦਾਨੀ ਸਟਾਫ ਦੀ ਸਮਰਪਿਤ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ। ਉਹਨਾਂ ਨੇ ਕਿਹਾ ਕਿ ਗਿਰਦਾਵਰੀ, ਤਸਦੀਕ ਅਤੇ ਪ੍ਰਕਿਰਿਆਵਾਂ ਨੂੰ ਸਮੇਂ-ਸਿਰ ਪੂਰਾ ਕਰਨਾ ਸਰਕਾਰ ਦੇ ਲੋਕ-ਕੇਂਦਰਿਤ ਕੰਮ ਕਰਨ ਦੇ ਰਵੱਈਏ ਨੂੰ ਦਰਸਾਉਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਵਿੱਚ 127 ਕਿਲੋਮੀਟਰ ਸੜਕਾਂ ਨੂੰ ਚੌੜਾ ਕਰਨ ਅਤੇ ਨਵੀਂ ਨਿਰਮਾਣ ਕਿਰਿਆ ਨਾਲ ਪੇਂਡੂ ਅਤੇ ਸ਼ਹਿਰੀ ਕਨੈਕਟਿਵਿਟੀ ਵਿੱਚ ਵੱਡਾ ਸੁਧਾਰ ਆਵੇਗਾ। ਨਵੀਆਂ ਸੜਕਾਂ ਨਾਲ ਆਉਣ ਜਾਣ ਦਾ ਸਮਾਂ ਘਟੇਗਾ, ਸੁਰੱਖਿਆ ਵਧੇਗੀ ਅਤੇ ਖੇਤੀਬਾੜੀ ਤੇ ਵਪਾਰਕ ਗਤੀਵਿਧੀਆਂ ਨੂੰ ਬਲ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਲੋਕਾਂ ਨੂੰ ਸਕੂਲਾਂ, ਹਸਪਤਾਲਾਂ ਅਤੇ ਮਾਰਕੀਟਾਂ ਤੱਕ ਪਹੁੰਚ ਹੋਰ ਆਸਾਨ ਹੋਵੇਗੀ।
ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਦੀ ਰਹੇਗੀ। ਉਹਨਾਂ ਨੇ ਕਿਹਾ ਕਿ ਇਹ ਉਪਰਾਲੇ ਮੌਜੂਦਾ ਸਰਕਾਰ ਹੇਠ ਇੱਕ ਆਧੁਨਿਕ, ਤਰੱਕੀਸ਼ੀਲ ਅਤੇ ਖੁਸ਼ਹਾਲ ਯੁੱਗ ਦੀ ਸ਼ੁਰੂਆਤ ਹਨ।
ਇਸ ਮੌਕੇ ਚੇਅਰਮੈਨ ਪਲਾਨਿੰਗ ਬੋਰਡ ਹਰਮਿੰਦਰ ਸਿੰਘ ਢਾਹੇ, ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ, ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ, ਸੰਜੀਵ ਸਰਮਾ ਉਪ ਮੰਡਲ ਮੈਜਿਸਟ੍ਰੇਟ ,ਜਸ਼ਨਦੀਪ ਸਿੰਘ ਮਾਨ ਡੀ.ਐਸ.ਪੀ, ਜਿਲ੍ਹਾਂ ਪ੍ਰਧਾਨ ਕਿਸਾਨ ਵਿੰਗ ਸਰਪੰਚ ਜਸਪਾਲ ਸਿੰਘ, ਮੀਡੀਆ ਕੋਆਰਡੀਨੇਟਰ ਦੀਪਕ ਸੋਨੀ, ਦਲੀਪ ਹੰਸ ਮੈਂਬਰ ਦਲਿਤ ਬੋਰਡ ਪੰਜਾਬ, ਜੁਝਾਰ ਸਿੰਘ ਆਸਪੁਰ ਸੈਣੀ ਵੈਲਫੇਅਰ ਪੰਜਾਬ, ਬਲਾਕ ਪ੍ਰਧਾਨ ਭਗਵੰਤ ਅਟਵਾਲ, ਬਲਾਕ ਪ੍ਰਧਾਨ ਢਿੱਲੋ, ਸਰਪੰਚ ਰਾਮ ਸਿੰਘ ਗੱਗ, ਹਲਕਾ ਕੋਆਰਡੀਨੇਟਰ ਐਸਸੀ ਵਿੰਗ ਰਕੇਸ਼ ਕੁਮਾਰ ਜਾਂਦਲਾ, ਸਰਪੰਚ ਸੁਰੇਵਾਲ ਨਿਰਮਲ ਸਿੰਘ,ਸਰਪੰਚ ਸੁਮਿਤ, ਸੁਰਿੰਦਰ ਸ਼ਿੰਦਾ, ਦੀਪਕ ਨੱਡਾ, ਨੀਰਜ ਨੱਡਾ, ਮਨੂਪੁਰੀ ਭਨੂਪਲੀ, ਸੁਮਿਤ ਬ੍ਰਹਮਪੁਰ, ਸਾਹਿਲ ਬ੍ਰਹਮਪੁਰ, ਪੰਚ, ਸਰਪੰਚ, ਕਿਸਾਨ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।














