02 ਜਨਵਰੀ, 2026 ਅਜ ਦੀ ਆਵਾਜ਼
International Desk: ਨਵੇਂ ਸਾਲ ਦੀਆਂ ਤਿਆਰੀਆਂ ਦੌਰਾਨ ਜਰਮਨੀ ਵਿੱਚ ਰਹਿ ਰਹੇ ਤੇਲੰਗਾਨਾ ਦੇ ਜਨਗਾਂਵ ਜ਼ਿਲ੍ਹੇ ਦੇ ਭਾਰਤੀ ਵਿਦਿਆਰਥੀ ਥੋਕਲਾ ਰਿਤਿਕ ਰੈਡੀ ਦੀ ਦੁਖਦਾਈ ਮੌਤ ਹੋ ਗਈ। ਰਿਤਿਕ ਉੱਚ ਸਿੱਖਿਆ ਲਈ ਜਰਮਨੀ ਗਿਆ ਹੋਇਆ ਸੀ ਅਤੇ 31 ਦਸੰਬਰ ਦੀ ਰਾਤ ਉਸ ਦੇ ਅਪਾਰਟਮੈਂਟ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਤੋਂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਵਿੱਚ ਉਸ ਨੇ ਉੱਚੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਰਿਤਿਕ ਦੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰਕ ਮੈਂਬਰਾਂ, ਦੋਸਤਾਂ ਤੇ ਸਥਾਨਕ ਵਸਨੀਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਜਦਕਿ ਜਰਮਨੀ ਵਿੱਚ ਅਧਿਕਾਰੀ ਅਤੇ ਉਸ ਦੇ ਸਾਥੀ ਇਸ ਦੁਖਦਾਈ ਸਮੇਂ ਵਿੱਚ ਪਰਿਵਾਰ ਦੀ ਹਰ ਸੰਭਵ ਮਦਦ ਕਰ ਰਹੇ ਹਨ।












