ਮੋਗਾ-ਬਰਨਾਲਾ ਰੋਡ ‘ਤੇ ਹਾਦਸਾ, ਇੱਕ ਦੀ ਮੌ*ਤ, ਦੋ ਗੰਭੀਰ ਜ਼*ਖਮੀ

19

ਮੋਗਾ 09 Feb 2026 AJ DI Awaaj

Punjab Desk –  ਬਰਨਾਲਾ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾ*ਰ ਦਿੱਤੀ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌ*ਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼*ਖਮੀ ਹੋ ਗਏ।

ਮ੍ਰਿ*ਤਕ ਦੀ ਪਛਾਣ ਪਿੰਡ ਡਾਲਾ ਦੇ ਵਸਨੀਕ ਜਗਜੀਤ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਤਿੰਨਾਂ ਜ਼ਖਮੀਆਂ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਜਗਜੀਤ ਸਿੰਘ ਨੂੰ ਮ੍ਰਿ*ਤਕ ਐਲਾਨ ਦਿੱਤਾ। ਦੋਹਾਂ ਹੋਰਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੱਗੇ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਟੱਕਰ ਮਾਰ ਕੇ ਫਰਾਰ ਹੋਏ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਜਾ ਸਕੇ।